IMG-LOGO
ਹੋਮ ਪੰਜਾਬ: 🟠ਤਰਨਤਾਰਨ ਪੁਲਿਸ ਵੱਲੋ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼,...

🟠ਤਰਨਤਾਰਨ ਪੁਲਿਸ ਵੱਲੋ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 2 ਮੁਲਜ਼ਮ 6 ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ...

Admin User - Jun 05, 2025 10:08 AM
IMG

ਤਰਨਤਾਰਨ, 5 ਜੂਨ- ਪੰਜਾਬ ਦੀ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹਥਿਆਰ ਖਰੀਦ ਕੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਭੇਜਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਲਖਣਾ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਗੁਪਤ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਉਨ੍ਹਾਂ ਨੇ ਹਥਿਆਰ ਲੁਕਾਏ ਸਨ। ਪੁਲਿਸ ਨੇ ਛਾਪਾ ਮਾਰ ਕੇ ਇਨ੍ਹਾਂ ਕੋਲੋਂ ਛੇ ਆਧੁਨਿਕ ਹਥਿਆਰ ਜ਼ਬਤ ਕੀਤੇ ਹਨ, ਜਿਨ੍ਹਾਂ ਵਿੱਚ ਦੋ PX5 .30 ਕੈਲੀਬਰ ਦੇ ਪਿਸਤੌਲ ਅਤੇ ਚਾਰ 9MM ਗਲੌਕ ਪਿਸਤੌਲ ਸ਼ਾਮਲ ਹਨ। ਇਨ੍ਹਾਂ ਦੇ ਨਾਲ ਕਈ ਜ਼ਿੰਦਾ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਮਾਮਲੇ ਸੰਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਅੱਗੇ ਜਾਂਚ ਜਾਰੀ ਹੈ ਕਿ ਇਹ ਮਾਡਿਊਲ ਹੋਰ ਕਿਹੜੇ ਲੋਕਾਂ ਜਾਂ ਗਿਰੋਹਾਂ ਨਾਲ ਸਬੰਧਤ ਸੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਅਜਿਹੇ ਤਸਕਰੀ ਮਾਡਿਊਲਾਂ ਨੂੰ ਨਿਸ਼ਾਨਾ ਬਣਾਉਣ, ਨਸ਼ੇ ਅਤੇ ਹਥਿਆਰਾਂ ਦੀ ਘੁਸਪੈਠ ਰੋਕਣ ਅਤੇ ਰਾਜ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.