ਤਾਜਾ ਖਬਰਾਂ
ਅੰਮ੍ਰਿਤਸਰ, 5 ਜੂਨ- ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ, ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 41ਵਾਂ ਘੱਲੂਘਾਰਾ ਦਿਵਸ ਸ਼ਰਧਾ ਅਤੇ ਆਦਰ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਹਾੜਾ ਸਿੱਖ ਕੌਮ ਲਈ ਇੱਕ ਮਹੱਤਵਪੂਰਨ ਇਤਿਹਾਸਕ ਸਮਾਂ ਹੈ ਜਿਸ ਦੌਰਾਨ ਸਿੱਖਾਂ ਨੇ ਆਪਣੇ ਧਰਮ, ਅਸਥਾਨਾਂ ਅਤੇ ਅਸਮਿਤਾ ਦੀ ਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ। ਲੇਕਿਨ ਇਸ ਮੌਕੇ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਪਰ ਇਹਨਾਂ ਚੁਣੌਤੀਆਂ ਦੇ ਬਾਵਜੂਦ, ਜਥੇਦਾਰ ਗੜਗੱਜ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਮੱਥਾ ਟੇਕਣ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਚੜ੍ਹਦੀ ਕਲਾ 'ਚ ਹੈ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਆਗੂ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਸ਼ਾਂਤਮਈ ਢੰਗ ਨਾਲ ਇਹ ਦਿਹਾੜਾ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਸ਼ਾਇਦ ਅਜਿਹਾ ਪਹਿਲੇ ਕਦੇ ਨਹੀਂ ਹੋਇਆ ਹੋਵੇਗਾ ਅਤੇ ਇਸ ਵਾਰ ਅਸੀਂ ਸ਼ਾਂਤੀ ਪੂਰਵਕ ਇਹ ਦਿਨ ਮਨਾਵਾਂਗੇ। ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਸ਼ਹਾਦਤ ਸਾਡੀ ਰੂਹਾਨੀ ਵਿਰਾਸਤ ਹੈ, ਅਤੇ ਇਸ ਦਿਹਾੜੇ ਨੂੰ ਵਿਵਾਦ ਤੋਂ ਦੂਰ ਰੱਖ ਕੇ ਸ਼ਾਂਤਮਈ ਢੰਗ ਨਾਲ ਮਨਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਰਨਾਮ ਸਿੰਘ ਖਾਲਸਾ ਨਾਲ ਮੀਟਿੰਗ ਕਰਕੇ ਗਲਤਫ਼ਹਿਮੀਆਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਦਿਹਾੜਾ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।
Get all latest content delivered to your email a few times a month.