IMG-LOGO
ਹੋਮ ਪੰਜਾਬ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ....

Admin User - Jun 05, 2025 01:32 PM
IMG

ਅੰਮ੍ਰਿਤਸਰ, 5 ਜੂਨ- ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਸਨਮਾਨ ਦਿੰਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਵੱਡਾ ਫੈਸਲਾ ਕੀਤਾ ਹੈ। ਇਸ ਦਿਵਸ ਨੂੰ ਸਿੱਖ ਭਾਈਚਾਰੇ ਵੱਲੋਂ ਗਹਿਰੇ ਦੁੱਖ ਅਤੇ ਸਾਂਝੀ ਯਾਦਗਾਰੀ ਦੇ ਤੌਰ ਤੇ ਮਨਾਇਆ ਜਾਂਦਾ ਹੈ, ਜਿਸ ਨੇ ਸਿੱਖਾਂ ਦੇ ਦਿਲਾਂ ਵਿੱਚ ਅੱਜ ਵੀ ਦਰਦ ਦੀ ਲਹਿਰ ਪੈਦਾ ਕੀਤੀ ਹੈ।

ਯੂਨੀਵਰਸਿਟੀ ਨੇ ਬਾਕਾਇਦਾ ਇੱਕ ਅਧਿਕਾਰਕ ਪੱਤਰ ਜਾਰੀ ਕਰਕੇ ਇਸ ਮੁਲਤਵੀ ਫੈਸਲੇ ਦੀ ਜਾਣਕਾਰੀ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਪ੍ਰਬੰਧਕੀ ਕਾਰਨਾਂ ਦੇ ਚਲਦੇ 20 ਜੂਨ ਤੱਕ ਮੁਲਤਵੀ ਕੀਤਾ ਜਾ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਨੇ ਸਿੱਧਾ ਕਾਰਨ ਨਹੀਂ ਦੱਸਿਆ, ਪਰ ਵਿਦਿਆਰਥੀਆਂ ਅਤੇ ਲੋਕ ਮੰਨਦੇ ਹਨ ਕਿ ਇਹ ਫੈਸਲਾ ਘੱਲੂਘਾਰਾ ਦਿਵਸ ਦੇ ਸਨਮਾਨ ਵਿੱਚ ਲਿਆ ਗਿਆ ਹੈ।

ਇਸ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਸੰਵੇਦਨਸ਼ੀਲ ਦਿਨ ਦੇ ਮੌਕੇ ਸਾਂਝੀ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.