ਤਾਜਾ ਖਬਰਾਂ
ਨਾਭਾ, 5 ਜੂਨ- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਅੱਜ ਇੱਕ ਗੰਭੀਰ ਘਟਨਾ ਵਾਪਰੀ, ਜਿੱਥੇ ਟੀਵੀ ਦੇ ਚੈਨਲ ਬਦਲਣ ਨੂੰ ਲੈ ਕੇ ਕੈਦੀਆਂ ਵਿਚਕਾਰ ਤਕਰਾਰ ਨੇ ਹਿੰਸਕ ਝਗੜੇ ਦਾ ਰੂਪ ਧਾਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਝੜਪ ਉਸ ਸਮੇਂ ਹੋਈ ਜਦੋਂ ਕੁਝ ਕੈਦੀਆਂ ਨੇ ਟੀਵੀ ਚੈਨਲ ਬਦਲਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਹੋਰ ਕੈਦੀਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ, ਕਈ ਕੈਦੀਆਂ ਨੇ ਮਿਲ ਕੇ ਇੱਕ ਕੈਦੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਗੰਭੀਰ ਜਖਮੀ ਹਾਲਤ ਵਿੱਚ ਉਸ ਕੈਦੀ ਨੂੰ ਤੁਰੰਤ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੋਂ ਬਾਅਦ ਵਿੱਚ ਉਸ ਦੀ ਹਾਲਤ ਨਾਜੁਕ ਦੇਖਦੇ ਹੋਏ ਰਜਿੰਦਰਾ ਹਸਪਤਾਲ, ਪਟਿਆਲਾ ਨੂੰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ, ਕੁੱਟਮਾਰ ਕਰਨ ਵਾਲੇ ਕੈਦੀ ਬੰਬੀਹਾ ਗਰੁੱਪ ਨਾਲ ਸੰਬੰਧਤ ਗੈਂਗਸਟਰ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਪ੍ਰਸ਼ਾਸਨ ਵਲੋਂ ਵੀ ਘਟਨਾ ਦੀ ਆੰਤਰੀਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.