IMG-LOGO
ਹੋਮ ਪੰਜਾਬ: ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਦਾ ਕਿਸੇ ਸਰਕਾਰ...

ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਦਾ ਕਿਸੇ ਸਰਕਾਰ ਕੋਲ ਨਹੀਂ ਹੈ ਜਵਾਬ- ਜਸਬੀਰ ਸਿੰਘ ਰੋਡੇ

Admin User - Jun 06, 2025 09:52 AM
IMG

ਅੰਮ੍ਰਿਤਸਰ, 6 ਜੂਨ – ਅੱਜ ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ 1984 ਦੀ ਘਟਨਾ ਸਬੰਧੀ ਭਾਰਤ ਸਰਕਾਰ ਉੱਤੇ ਸਖ਼ਤ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਤਨੇ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਆਖ਼ਰ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨ 'ਤੇ ਹਮਲਾ ਕਿਉਂ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸਿਰਫ਼ ਆਪਣੇ ਹੱਕਾਂ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਵੱਲੋਂ ਭਾਰਤ ਸਰਕਾਰ ਵਿਰੁੱਧ ਕਿਸੇ ਹਮਲੇ ਦਾ ਐਲਾਨ ਨਹੀਂ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਜਿਵੇਂ ਕਿਸੇ ਵਿਦੇਸ਼ੀ ਦੁਸ਼ਮਣ ਦੇਸ਼ 'ਤੇ ਹਮਲਾ ਕੀਤਾ ਜਾਂਦਾ ਹੈ, ਓਸੇ ਤਰ੍ਹਾਂ ਇਹ ਹਮਲਾ ਸਿੱਖ ਕੌਮ ਉੱਤੇ ਕੀਤਾ ਗਿਆ। ਰੋਡੇ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੇ ਹਰੇਕ ਕੋਨੇ ਤੋਂ ਲੋਕ ਆ ਕੇ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ, ਜਿਨ੍ਹਾਂ ਨੇ ਧਰਮ ਅਤੇ ਕੌਮ ਦੀ ਰਾਖੀ ਲਈ ਆਪਣੀ ਜਾਨ ਵਾਰ ਦਿੱਤੀ। ਜਦੋਂ ਉਨ੍ਹਾਂ ਕੋਲੋਂ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਨਾਅਰੇ ਹਮੇਸ਼ਾ ਇੱਥੇ ਅਤੇ ਦੁਨੀਆ ਭਰ ਵਿਚ ਲਗਾਏ ਜਾਂਦੇ ਰਹੇ ਹਨ। ਇਸ ਵਿਚ ਕੋਈ ਨਵੀਂ ਗੱਲ ਨਹੀਂ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.