IMG-LOGO
ਹੋਮ ਪੰਜਾਬ: ਪੰਜਾਬ 'ਚ ਤਿੰਨ ਦਿਨਾਂ ਲਈ ਹੀਟਵੇਵ ਅਲਰਟ...

ਪੰਜਾਬ 'ਚ ਤਿੰਨ ਦਿਨਾਂ ਲਈ ਹੀਟਵੇਵ ਅਲਰਟ...

Admin User - Jun 09, 2025 09:48 AM
IMG

ਅਗਲੇ ਕੁਝ ਦਿਨ ਪੰਜਾਬ ਵਾਸੀਆਂ ਲਈ ਬਹੁਤ ਗਰਮ ਹੋਣ ਵਾਲੇ ਹਨ। ਮੌਸਮ ਵਿਭਾਗ ਵੱਲੋਂ 9, 10 ਅਤੇ 11 ਜੂਨ ਲਈ ਗਰਮੀ ਦੀ ਭਿਆਨਕ ਲਹਿਰ ਸੰਬੰਧੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਦੇ ਅਨੁਸਾਰ, ਇਸ ਦੌਰਾਨ ਤਾਪਮਾਨ ਆਮ ਤੋਂ ਕਾਫੀ ਵੱਧ ਰਹੇਗਾ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਕਾਰਨ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਅੱਜ 9 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਵਿਚ ਔਰੇਂਜ ਅਲਰਟ ਹੈ, ਜਦਕਿ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਮੋਗਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਜੋ ਕਿ ਆਮ ਨਾਲੋਂ 3.5 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 1.2 ਡਿਗਰੀ ਦਾ ਵਾਧਾ ਹੋਇਆ ਹੈ।

10 ਜੂਨ ਨੂੰ ਵੀ ਗਰਮੀ ਦੀ ਲਹਿਰ ਜਾਰੀ ਰਹੇਗੀ ਤੇ ਜ਼ਿਆਦਾਤਰ ਇਲਾਕਿਆਂ ਵਿੱਚ ਔਰੇਂਜ ਅਲਰਟ ਕਾਇਮ ਰਹੇਗਾ। ਹਾਲਾਂਕਿ 11 ਜੂਨ ਤੋਂ ਤਾਪਮਾਨ ਵਿੱਚ ਹੌਲੀ-ਹੌਲੀ ਕਮੀ ਆਉਣ ਦੀ ਉਮੀਦ ਹੈ ਅਤੇ 12 ਜੂਨ ਤੋਂ ਹਾਲਾਤ ਆਮ ਹੋ ਜਾਣਗੇ।

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ, ਬਿਨਾਂ ਲੋੜ ਦੇ ਘਰੋਂ ਨਾ ਨਿਕਲਣ, ਹਾਈਡ੍ਰੇਟ ਰਹਿਣ ਅਤੇ ਬਚਾਵੀ ਉਪਾਅ ਵਰਤਣ ਦੀ ਸਲਾਹ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.