IMG-LOGO
ਹੋਮ ਪੰਜਾਬ: ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਨੂੰ ਨਹੀਂ ਮਿਲੇਗੀ ਅਮਰੀਕਾ...

ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਨੂੰ ਨਹੀਂ ਮਿਲੇਗੀ ਅਮਰੀਕਾ ਵਿੱਚ ਐਂਟਰੀ, ਨਵੇਂ ਹੁਕਮ ਜਾਰੀ...

Admin User - Jun 09, 2025 09:56 AM
IMG

ਵਾਸ਼ਿੰਗਟਨ, 9 ਜੂਨ– ਅਮਰੀਕਾ ਨੇ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ’ਤੇ ਆਪਣੇ ਦੇਸ਼ ਵਿੱਚ ਦਾਖਲਾ ਲੈਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 4 ਜੂਨ ਨੂੰ ਜਾਰੀ ਕੀਤੇ ਗਏ ਹੁਕਮ ਦੇ ਤਹਿਤ ਲਾਗੂ ਕੀਤਾ ਗਿਆ ਹੈ, ਜੋ 9 ਜੂਨ ਤੋਂ ਪ੍ਰਭਾਵੀ ਹੋ ਗਿਆ ਹੈ। ਇਹ ਪਾਬੰਦੀ ਇਮੀਗ੍ਰੇਸ਼ਨ ਅਤੇ ਗੈਰ-ਇਮੀਗ੍ਰੇਸ਼ਨ ਦੋਵਾਂ ਕਿਸਮ ਦੇ ਵੀਜ਼ਿਆਂ ’ਤੇ ਲਾਗੂ ਹੋਵੇਗੀ।

ਇਸ ਨਵੇਂ ਹੁਕਮ ਦੇ ਤਹਿਤ ਅਫ਼ਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਦੇ ਨਾਗਰਿਕ ਅਮਰੀਕਾ ਵਿੱਚ ਦਾਖਲ ਨਹੀਂ ਹੋ ਸਕਣਗੇ। ਇਨ੍ਹਾਂ ਦੇਸ਼ਾਂ ਲਈ ਪੂਰਨ ਪਾਬੰਦੀ ਲਗਾਈ ਗਈ ਹੈ।

ਇਸਦੇ ਨਾਲ ਹੀ 7 ਹੋਰ ਦੇਸ਼ਾਂ ਦੇ ਨਾਗਰਿਕਾਂ ’ਤੇ ਅੰਸ਼ਕ ਰੋਕ ਲਗਾਈ ਗਈ ਹੈ, ਜਿਸਦਾ ਮਤਲਬ ਇਹ ਹੈ ਕਿ ਉਨ੍ਹਾਂ ਨੂੰ ਕੁਝ ਹਾਲਤਾਂ ਵਿਚ ਹੀ ਦਾਖਲਾ ਦਿੱਤਾ ਜਾਵੇਗਾ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਇਹ ਫੈਸਲਾ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਮੁਤਾਬਕ, ਅਮਰੀਕਾ ਨੂੰ ਉਨ੍ਹਾਂ ਵਿਦੇਸ਼ੀਆਂ ਤੋਂ ਬਚਾਉਣ ਦੀ ਲੋੜ ਹੈ ਜੋ ਅੱਤਵਾਦੀ ਹਮਲੇ ਕਰ ਸਕਦੇ ਹਨ, ਨਫਰਤ ਫੈਲਾ ਸਕਦੇ ਹਨ ਜਾਂ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.