ਤਾਜਾ ਖਬਰਾਂ
ਨਵੀਂ ਦਿੱਲੀ, 9 ਜੂਨ 2025- ਓਡੀਸ਼ਾ ਵਿਜੀਲੈਂਸ ਵਿਭਾਗ ਨੇ ਕਾਲਾਹਾਂਡੀ ਜ਼ਿਲ੍ਹੇ ਦੇ ਧਰਮਗੜ੍ਹ 'ਚ ਤਾਇਨਾਤ ਇੱਕ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਫ਼ਸਰ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਉਕਤ ਅਫ਼ਸਰ ਨੂੰ ਇੱਕ ਵਪਾਰੀ ਤੋਂ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਫੜਿਆ ਗਿਆ, ਜਦੋਂ ਉਹ ਵਪਾਰੀ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਬੁਲਾ ਕੇ ਰਕਮ ਹਾਸਲ ਕਰ ਰਿਹਾ ਸੀ ਅਤੇ ਉਸਨੂੰ ਆਪਣੀ ਮੇਜ਼ ਦੇ ਦਰਾਜ਼ ਵਿੱਚ ਰੱਖ ਦਿੱਤਾ। ਇਸ ਦੇ ਤੁਰੰਤ ਬਾਅਦ ਵਿਜੀਲੈਂਸ ਟੀਮ ਨੇ ਅਫ਼ਸਰ ਦੀ ਰਿਹਾਇਸ਼ 'ਤੇ ਛਾਪੇਮਾਰੀ ਕਰਦਿਆਂ 47 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ। ਮੁਲਜ਼ਮ ਅਫ਼ਸਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਲਾਗੂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।
Get all latest content delivered to your email a few times a month.