IMG-LOGO
ਹੋਮ ਪੰਜਾਬ, ਰਾਸ਼ਟਰੀ, ਆਪ੍ਰੇਸ਼ਨ ਸਿੰਦੂਰ: ਪ੍ਰਧਾਨ ਮੰਤਰੀ ਮੋਦੀ ਨਾਲ ਵਿਦੇਸ਼ ਤੋਂ ਪਰਤੇ ਸਰਬ-ਪਾਰਟੀ...

ਆਪ੍ਰੇਸ਼ਨ ਸਿੰਦੂਰ: ਪ੍ਰਧਾਨ ਮੰਤਰੀ ਮੋਦੀ ਨਾਲ ਵਿਦੇਸ਼ ਤੋਂ ਪਰਤੇ ਸਰਬ-ਪਾਰਟੀ ਵਫ਼ਦ ਅੱਜ ਕਰਨਗੇ ਮੁਲਾਕਾਤ...

Admin User - Jun 10, 2025 10:11 AM
IMG

ਨਵੀਂ ਦਿੱਲੀ, 10 ਜੂਨ- ਅੱਜ ਸ਼ਾਮ 7 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਨਿਵਾਸ ਸਥਾਨ 7, ਲੋਕ ਕਲਿਆਣ ਮਾਰਗ ’ਤੇ ਇੱਕ ਅਹਿਮ ਮੀਟਿੰਗ ਕਰਨਗੇ, ਜਿਸ ਵਿੱਚ ਉਹ ਸਰਬ-ਪਾਰਟੀ ਵਫ਼ਦ ਨਾਲ ਮੁਲਾਕਾਤ ਕਰਨਗੇ। ਇਹ ਵਫ਼ਦ ਹਾਲ ਹੀ ਵਿੱਚ ਵਿਦੇਸ਼ਾਂ ਦੀ ਯਾਤਰਾ ਤੋਂ ਵਾਪਸ ਆਏ ਹਨ, ਜਿੱਥੇ ਉਨ੍ਹਾਂ ਨੇ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸੰਧੂਰ ਅਤੇ ਅੱਤਵਾਦ ਵਿਰੋਧੀ ਨੀਤੀ ਬਾਰੇ ਦੁਨੀਆ ਭਰ ਦੇ ਰਾਜਨੀਤਿਕ ਅਗਵਾਨਾਂ ਅਤੇ ਸੰਗਠਨਾਂ ਨਾਲ ਗੱਲਬਾਤ ਕੀਤੀ।

ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ ਦੌਰਾਨ ਵਫ਼ਦ ਦੇ ਮੈਂਬਰ ਆਪਣੇ ਤਜਰਬਿਆਂ ਅਤੇ ਵਿਦੇਸ਼ ਦੌਰਿਆਂ ਦੌਰਾਨ ਮਿਲੀ ਪ੍ਰਤਿਕ੍ਰਿਆ ਬਾਰੇ ਪ੍ਰਧਾਨ ਮੰਤਰੀ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ।

22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ’ਚ 26 ਸੈਲਾਨੀਆਂ ਦੀ ਮੌਤ ਹੋ ਗਈ ਸੀ। ਇਸ ਦੀ ਤਿੱਖੀ ਪ੍ਰਤਿਕ੍ਰਿਆ ਵਜੋਂ ਭਾਰਤ ਨੇ 7 ਮਈ ਨੂੰ ਪਾਕਿਸਤਾਨ ’ਚ ਅੱਤਵਾਦੀ ਠਿਕਾਣਿਆਂ ’ਤੇ ਹਵਾਈ ਹਮਲੇ ਕੀਤੇ, ਜਿਨ੍ਹਾਂ ’ਚ 100 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ।

ਇਸ ਕਾਰਵਾਈ ਤੋਂ ਬਾਅਦ, ਆਪ੍ਰੇਸ਼ਨ ਸੰਧੂਰ ਤੋਂ ਬਾਅਦ, ਕੇਂਦਰ ਸਰਕਾਰ ਨੇ ਵੱਖ-ਵੱਖ ਪਾਰਟੀਆਂ ਦੇ 59 ਸੰਸਦ ਮੈਂਬਰਾਂ ਨੂੰ 33 ਦੇਸ਼ਾਂ ਵਿਚ ਭੇਜਿਆ ਸੀ। ਇਨ੍ਹਾਂ ਸੰਸਦ ਮੈਂਬਰਾਂ ਨੂੰ 7 ਸਰਬ-ਪਾਰਟੀ ਵਫ਼ਦਾਂ ਵਿਚ ਵੰਡਿਆ ਗਿਆ ਸੀ। ਵਫ਼ਦ ਵਿਚ 8 ਸਾਬਕਾ ਡਿਪਲੋਮੈਟ ਵੀ ਸ਼ਾਮਿਲ ਸਨ। ਇਹ ਮੀਟਿੰਗ ਨਾ ਸਿਰਫ਼ ਆਪ੍ਰੇਸ਼ਨ ਸੰਧੂਰ ਦੀ ਰਣਨੀਤੀਕ ਸਮੀਖਿਆ ਹੋਵੇਗੀ, ਬਲਕਿ ਭਵਿੱਖ ਲਈ ਭਾਰਤ ਦੀ ਵਿਦੇਸ਼ ਨੀਤੀ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਦਾ ਹਿੱਸਾ ਵੀ ਹੋ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.