IMG-LOGO
ਹੋਮ ਪੰਜਾਬ: ਬੱਸ ਦੀ ਫੇਟ ਲੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ...

ਬੱਸ ਦੀ ਫੇਟ ਲੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ...

Admin User - Jun 10, 2025 02:21 PM
IMG

ਬਠਿੰਡਾ, 10 ਜੂਨ- ਬਠਿੰਡਾ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੱਸ ਸਟੈਂਡ ਵਿਖੇ ਵਾਪਰਿਆ ਜਿੱਥੇ ਇੱਕ ਬੱਸ ਦੀ ਟੱਕਰ ਨਾਲ ਬਜ਼ੁਰਗ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਸ ਸਟੈਂਡ ਨੇੜੇ ਐਕਸੀਡੈਂਟ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਉੱਥੇ ਉਨ੍ਹਾਂ ਨੇ ਦੇਖਿਆ ਕਿ ਬਜ਼ੁਰਗ ਮਹਿਲਾ ਜ਼ਖਮੀ ਹਾਲਤ 'ਚ ਜਮੀਨ 'ਤੇ ਪਈ ਹੋਈ ਸੀ। ਉਨ੍ਹਾਂ ਨੇ ਫੌਰੀ ਤੌਰ 'ਤੇ ਮਹਿਲਾ ਨੂੰ ਸਿਵਲ ਹਸਪਤਾਲ ਦੀ ਐਮਰਜੰਸੀ ਵਾਰਡ 'ਚ ਦਾਖਲ ਕਰਵਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗੁਰਚਰਨ ਕੌਰ ਪਤਨੀ ਬੂਟਾ ਸਿੰਘ ਵਜੋਂ ਹੋਈ ਹੈ ਜੋ ਕਿ ਬਠਿੰਡਾ ਦੇ ਫੂਲ ਪਿੰਡ ਦੀ ਵਾਸੀ ਸੀ। ਬੱਸ ਸਟੈਂਡ ਚੌਕੀ ਦੇ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.