ਤਾਜਾ ਖਬਰਾਂ
ਚੰਡੀਗੜ੍ਹ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਵਾਲੀ ਖ਼ਬਰ ਸਾਹਮਣੇ ਆਈ ਹੈI ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ (11 ਜੂਨ) 32ਵਾਂ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਵਾਲੀ ਐਲਬਮ "ਮੂਸਾ ਪ੍ਰਿੰਟ" ਰਿਲੀਜ਼ ਹੋ ਚੁੱਕੀ ਹੈ। ਇਹ ਐਲਬਮ ਉਨ੍ਹਾਂ ਦੇ ਅਧਾਰਿਤ ਯੂਟਿਊਬ ਅਕਾਊਂਟ 'ਤੇ ਰਿਲੀਜ਼ ਕੀਤੀ ਹੈl ਇਸ ਐਲਬਮ ਵਿੱਚ 3 ਗਾਣੇ 0008, ਨੇਲਜ਼ ਅਤੇ ਟੇਕ ਨੋਟਸ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ 'ਤੇ ਗੀਤ ਰਿਲੀਜ਼ ਕਰਦਾ ਰਿਹਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸਿਲਸਿਲਾ ਰੁਕ ਨਾ ਜਾਵੇ। ਸਿੱਧੂ ਮੂਸੇਵਾਲਾ ਦੀ ਇਸ ਐਲਬਮ ਦਾ ਪੋਸਟਰ ਇੰਸਟਾਗ੍ਰਾਮ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ਨੂੰ ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।
Get all latest content delivered to your email a few times a month.