IMG-LOGO
ਹੋਮ ਪੰਜਾਬ, ਰਾਸ਼ਟਰੀ, ਦੇਸ਼ 'ਚ ਕੋਰੋਨਾ ਦੀ ਗਿਣਤੀ 'ਚ ਵਾਧਾ, ਸਰਗਰਮ ਮਾਮਲੇ 7000...

ਦੇਸ਼ 'ਚ ਕੋਰੋਨਾ ਦੀ ਗਿਣਤੀ 'ਚ ਵਾਧਾ, ਸਰਗਰਮ ਮਾਮਲੇ 7000 ਤੋਂ ਪਾਰ, 74 ਦੀ ਮੌਤ...

Admin User - Jun 12, 2025 12:47 PM
IMG

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਅਂਟ ਨੇ ਫੇਰ ਤੋਂ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ 30 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਰੋਨਾ ਦੇ 7121 ਸਰਗਰਮ ਮਾਮਲੇ ਦਰਜ ਹੋ ਚੁੱਕੇ ਹਨ। ਰੋਜ਼ਾਨਾ ਲਗਭਗ 400 ਨਵੇਂ ਕੇਸ ਸਾਹਮਣੇ ਆ ਰਹੇ ਹਨ, ਜਿਸ ਨਾਲ ਇਸ ਵਾਇਰਸ ਦੇ ਫੈਲਾਅ ਦੀ ਗੰਭੀਰਤਾ ਸਾਬਤ ਹੁੰਦੀ ਹੈ। ਕੇਰਲ ਵਿੱਚ ਸਭ ਤੋਂ ਜ਼ਿਆਦਾ 2223 ਮਾਮਲੇ ਦਰਜ ਕੀਤੇ ਗਏ ਹਨ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਦਿਨਾਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ 30 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 74 ਹੋ ਗਈ ਹੈ। ਸਿਰਫ਼ ਮੰਗਲਵਾਰ ਨੂੰ ਹੀ 6 ਮੌਤਾਂ ਦੀ ਪੁਸ਼ਟੀ ਹੋਈ। ਕੇਰਲ ਅਤੇ ਮਹਾਰਾਸ਼ਟਰ, ਦੋਵੇਂ ਰਾਜਾਂ ਵਿੱਚ 19-19 ਮੌਤਾਂ ਹੋਈਆਂ ਹਨ, ਜੋ ਸਭ ਤੋਂ ਉੱਚੀ ਗਿਣਤੀ ਹੈ।

ਗੁਜਰਾਤ ਦੇ ਸਿਹਤ ਮੰਤਰੀ ਰੁਸ਼ੀਕੇਸ਼ ਪਟੇਲ ਨੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਨੂੰ ਜ਼ੁਕਾਮ, ਖੰਘ ਜਾਂ ਗਲੇ ਵਿੱਚ ਦਰਦ ਦੀ ਸ਼ਿਕਾਇਤ ਹੈ, ਤਾਂ ਉਹ ਤੁਰੰਤ ਆਪਣੇ ਆਪ ਨੂੰ ਆਈਸੋਲੇਟ ਕਰ ਲਵੇ। ਲੋਕਾਂ ਨੂੰ ਜਨਤਕ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਧ ਰਹੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਨਿਰੰਤਰ ਸੰਪਰਕ ਵਿੱਚ ਹੈ, ਅਤੇ ਹਾਲਾਤਾਂ ‘ਤੇ ਨਜ਼ਰ ਰਖੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.