ਤਾਜਾ ਖਬਰਾਂ
ਚੰਡੀਗੜ੍ਹ, 12 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਵਿੱਚ ਉਡਾਣ ਦੌਰਾਨ ਹੋਏ ਜਹਾਜ਼ ਹਾਦਸੇ 'ਤੇ ਗਹਿਰੀ ਚਿੰਤਾ ਅਤੇ ਦੁੱਖ ਦਾ ਇਜਹਾਰ ਕੀਤਾ ਹੈ। ਆਪਣੇ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਵਾਹਿਗੁਰੂ ਅੱਗੇ ਸਭ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ।
Get all latest content delivered to your email a few times a month.