IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਨੇ 15 ਕਿਲੋ ਅਫ਼ੀਮ ਸਮੇਤ 2 ਮੁਲਜ਼ਮਾਂ ਨੂੰ...

ਪੰਜਾਬ ਪੁਲਿਸ ਨੇ 15 ਕਿਲੋ ਅਫ਼ੀਮ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Admin User - Jun 12, 2025 07:53 PM
IMG

 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 15 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ। ਐਸਐਸਪੀ ਹਰਮਨਦੀਪ ਸਿੰਘ ਹੰਸ, ਪੁਲਿਸ ਸੁਪਰਡੈਂਟ (ਦਿਹਾਤੀ) ਮਨਪ੍ਰੀਤ ਸਿੰਘ, ਐਸਪੀ ਆਪ੍ਰੇਸ਼ਨ ਤਲਵਿੰਦਰ ਸਿੰਘ ਗਿੱਲ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੇਰਾਬੱਸੀ) ਨਵੀਨਪਾਲ ਸਿੰਘ ਲਹਿਲ ਦੇ ਨਿਰਦੇਸ਼ਾਂ 'ਤੇ ਇਸ ਪ੍ਰਾਪਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਰਾਮਦਗੀ ਲਾਲੜੂ ਥਾਣੇ ਦੀ ਪੁਲਿਸ ਵੱਲੋਂ ਲਾਲੜੂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਘੋਲੂਮਾਜਾਰਾ ਬੱਸ ਅੱਡੇ ਦੇ ਮੁੱਖ ਹਾਈਵੇਅ ਅੰਬਾਲਾ ਤੋਂ ਚੰਡੀਗੜ੍ਹ ਵੱਲ ਗਸ਼ਤ ਕਰ ਰਹੀ ਪੁਲਿਸ ਟੀਮ ਨੇ ਇੱਕ ਇਨੋਵਾ ਕਾਰ ਨੰਬਰ ਯੂਕੇ 08 ਏਐਸ 0300 ਖੜੀ ਵੇਖੀ, ਜਿਸ ਵਿੱਚ ਦੋ ਨੌਜਵਾਨ, ਰਣਜੋਧ ਸਿੰਘ ਪੁੱਤਰ ਸਿਤਾਰਾ ਸਿੰਘ ਵਾਸੀ  ਜ਼ਿਲ੍ਹਾ ਤਰਨਤਾਰਨ, ਜਸਵੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ, ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।  ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਬੈਗ ਵਿੱਚੋਂ ਕੁੱਲ 15 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ, ਜਿਸ 'ਤੇ ਉਕਤ ਮੁਲਜ਼ਮਾਂ ਵਿਰੁੱਧ ਲਾਲੜੂ ਥਾਣੇ ਵਿੱਚ ਧਾਰਾ 18/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.