ਤਾਜਾ ਖਬਰਾਂ
ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI171 ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਉਡਾਣ ਨੇ ਜਿਵੇਂ ਹੀ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਟੇਕਆਫ਼ ਕੀਤਾ, ਕੁਝ ਮਿੰਟਾਂ ਦੇ ਅੰਦਰ ਹੀ ਜਹਾਜ਼ 'ਚ ਤਕਨੀਕੀ ਖ਼ਰਾਬੀ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ । ਇਸ ਹਾਦਸੇ 'ਚ ਵਿੱਚ ਹੁਣ ਤੱਕ 204 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ 41 ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਏਅਰ ਇੰਡੀਆ ਦੀ ਉਡਾਣ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਸੂਚੀ ਵੀ ਸਾਹਮਣੇ ਆਈ ਹੈ, ਅਤੇ ਇਸ ਵਿੱਚ 12ਵੇਂ ਨੰਬਰ 'ਤੇ ਵਿਜੇ ਰੂਪਾਨੀ ਦਾ ਨਾਮ ਸ਼ਾਮਲ ਹੈ। ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ, ਕਿ ਇਸ ਹਾਦਸੇ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਵੀ ਮੌਤ ਹੋ ਗਈ ਹੈl ਇਸ ਘਟਨਾ ਤੋਂ ਪਹਿਲਾ ਉਨ੍ਹਾਂ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈI ਦੱਸ ਦੇਈਏ ਕਿ ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਸ ਵਿੱਚ 2 ਪਾਇਲਟ, 10 ਕੈਬਿਨ ਕਰੂ ਅਤੇ ਯਾਤਰੀ ਸ਼ਾਮਲ ਸਨ। ਜਹਾਜ਼ ਦੀ ਕਮਾਂਡ ਕੈਪਟਨ ਸੁਮਿਤ ਸੱਭਰਵਾਲ ਕਰ ਰਹੇ ਸਨ ਅਤੇ ਉਨ੍ਹਾਂ ਨਾਲ ਫਸਟ ਅਫਸਰ ਕਲਾਈਵ ਕੁੰਦਰ ਵੀ ਮੌਜੂਦ ਸਨ।
Get all latest content delivered to your email a few times a month.