ਤਾਜਾ ਖਬਰਾਂ
ਅਹਿਮਦਾਬਾਦ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਹਨ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਅਤੇ ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਰਹੇ ਹਨI ਦੱਸ ਦੇਈਏ ਕਿ ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
Get all latest content delivered to your email a few times a month.