ਤਾਜਾ ਖਬਰਾਂ
ਅੱਜ ਮੁੜ ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਤਾਜ਼ਾ ਅੰਕੜਿਆਂ ਮੁਤਾਬਕ, ਬਠਿੰਡਾ 46.8 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਸ਼ਹਿਰ ਰਿਹਾ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਥੋੜ੍ਹੀ ਕਮੀ ਦਰਜ ਹੋਈ ਹੈ, ਪਰ ਇਹ ਅਜੇ ਵੀ ਆਮ ਤੌਰ 'ਤੇ ਹੋਣ ਵਾਲੇ ਤਾਪਮਾਨ ਤੋਂ ਕਾਫੀ ਵੱਧ ਹੈ।
ਇਸ ਦੌਰਾਨ ਸੂਬੇ ਵਿੱਚ ਬਿਜਲੀ ਦੀ ਮੰਗ ਨੇ ਵੀ ਰਿਕਾਰਡ ਤੋੜ ਦਿੱਤੇ ਹਨ। 16,836 ਮੈਗਾਵਾਟ ਦੀ ਮੰਗ ਦਰਜ ਹੋਈ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਪੱਧਰ ਹੈ। ਭਾਵੇਂ ਵਿਭਾਗ ਵੱਲੋਂ ਦਾਅਵਾ ਕੀਤਾ ਗਿਆ ਕਿ ਉਤਪਾਦਨ ਸਮਰੱਥਾ 17,000 ਮੈਗਾਵਾਟ ਹੈ, ਪਰ ਲੋਕਾਂ ਵੱਲੋਂ ਬਿਜਲੀ ਕੱਟਾਂ ਦੀਆਂ ਸ਼ਿਕਾਇਤਾਂ ਵੀ ਆ ਰਹੀਆਂ ਹਨ।
ਮੌਸਮ ਵਿਭਾਗ ਦੇ ਅਨੁਸਾਰ, ਫਰੀਦਕੋਟ, ਬਠਿੰਡਾ, ਅੰਮ੍ਰਿਤਸਰ, ਫਿਰੋਜ਼ਪੁਰ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਹੈ, ਜਦਕਿ ਲੁਧਿਆਣਾ, ਮੁਹਾਲੀ, ਜਲੰਧਰ ਵਿੱਚ ਰਾਤ ਦੀ ਗਰਮੀ ਵੀ ਪ੍ਰਭਾਵਤ ਕਰ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ 14 ਜੂਨ ਤੋਂ ਪੱਛਮੀ ਗੜਬੜੀ ਕਾਰਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੇ ਨਾਲ ਰਾਹਤ ਮਿਲ ਸਕਦੀ ਹੈ।
Get all latest content delivered to your email a few times a month.