ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਸ਼ਹਿਰੀ ਵਿਕਾਸ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਅਤਿ-ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਰੀ ਝੰਡੀ ਦਿੱਤੀ। ਇਹ ਮਸ਼ੀਨਾਂ ਵਿਭਿੰਨ ਸ਼ਹਿਰਾਂ ਵਿੱਚ ਸਫ਼ਾਈ ਕਾਰਜਾਂ ਨੂੰ ਤੇਜ਼, ਸੁਚੱਜਾ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਇਹ ਯੋਜਨਾ ਸਿਰਫ਼ ਸਫਾਈ ਵਿਭਾਗ ਨੂੰ ਮਜ਼ਬੂਤ ਨਹੀਂ ਕਰੇਗੀ, ਸਗੋਂ ਨਗਰ ਨਿਗਮਾਂ ਦੀ ਕਾਰਗੁਜ਼ਾਰੀ ਵਿੱਚ ਵੀ ਨਵੀਂ ਚਮਕ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗੀ।
Get all latest content delivered to your email a few times a month.