ਤਾਜਾ ਖਬਰਾਂ
ਮਾਲੇਰਕੋਟਲਾ 14 ਜੂਨ ( ਭੁਪਿੰਦਰ ਗਿੱਲ) -ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ।
ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇ, ਉਨ੍ਹਾਂ ਨਾਲ ਗੱਲ ਬਾਤ ਕਰਦਿਆ ਨਸ਼ੇ ਦੀ ਬਿਮਾਰੀ ਤੋਂ ਬਾਹਰ ਨਿਕਲਣ ਲਈ ਮਨੋਵਿਗਿਆਨਕ ਅਤੇ ਮਾਨਸਿਕ ਤੌਰ ਤੇ ਪ੍ਰੇਰਿਤ ਕੀਤਾ । ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਨੌਜਵਾਨ ਨੂੰ ਨਵੀਂ ਸ਼ੁਰੂਆਤ ਦਾ ਹਿੱਸਾ ਬਣਨ ਲਈ ਹੌਂਸਲਾ ਦਿੱਤਾ । ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਅਹਿਮ ਕੜੀ ਦਾ ਹਿੱਸਾ ਬਣਨ ਅਤੇ ਜੀਵਨ ਦੀ ਵਾਪਸੀ ਵੱਲ ਮੁੜਨ ਤੇ ਹਰੇਕ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਵੀ ਦਿੱਤਾ ।
ਗਗਨ ਅਜੀਤ ਸਿੰਘ ਨੇ ਕਿਹਾ ਕਿ, “ਇਹ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨ ਪੀੜਤਾਂ ਨੂੰ ਸਿਰਫ ਕਾਨੂੰਨੀ ਹੱਦ ਤੱਕ ਨਹੀਂ, ਸਗੋਂ ਇਨਸਾਨੀਅਤ ਦੇ ਨਾਤੇ ਵੀ ਨਵੀਂ ਰਾਹ ਦਿਖਾਈਏ।”
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਅਜਿਹੀਆਂ ਕੋਸ਼ਿਸ਼ਾਂ ਜਾਰੀ ਹਨ, ਜਿਨ੍ਹਾਂ ਰਾਹੀਂ ਨਸ਼ੇ ਦੀ ਚਪੇਟ ਵਿੱਚ ਆਏ ਨੌਜਵਾਨਾਂ ਨੂੰ ਮੁੜ ਜ਼ਿੰਮੇਵਾਰ ਅਤੇ ਸਵੱਛ ਜੀਵਨ ਵੱਲ ਵਾਪਸ ਲਿਆਂਦਾ ਜਾ ਸਕੇ।
Get all latest content delivered to your email a few times a month.