ਤਾਜਾ ਖਬਰਾਂ
ਗੁਰਦਾਸਪੁਰ, 14 ਜੂਨ- ਵਿਸ਼ਵ ਖੂਨ ਦਾਨ ਦਿਵਸ ਮੌਕੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਅਧੀਨ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ ਵਿਭਾਗ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਬਲੱਡ ਡੋਨੇਸ਼ਨ ਸੋਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਬਥਵਾਲਾ ਬਾਈਪਾਸ ਗੁਰਦਾਸਪੁਰ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ, ਜਿਸ ਦੌਰਾਨ 35 ਯੂਨਿਟ ਖੂਨ ਇਕੱਠਾ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਖੂਨ ਦਾਨੀਆਂ ਦੀ ਸਿੱਧੀ ਤਾਰੀਫ਼ ਕੀਤੀ ਅਤੇ ਲੋਕਾਂ ਨੂੰ ਇਸ ਨੇਕ ਉਪਰਾਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਖੂਨਦਾਨੀ ਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐੱਸ ਡੀ ਐੱਮ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ, ਰਿੱਕੀ ਮਹੰਤ, ਫਾਊਂਡਰ ਰਾਜੇਸ਼ ਬੱਬੀ, ਸੀਨੀਅਰ ਵਾਈਸ ਪ੍ਰਧਾਨ ਮਨੂ ਸ਼ਰਮਾਂ, ਅਵਤਾਰ ਸਿੰਘ ਘੁੰਮਣ, ਦਵਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਰਾਣੂ, ਅਭੈ ਮਹਾਜਨ, ਰਾਘਵ ਸ਼ਰਮਾ, ਪਰਮਿੰਦਰ ਸਿੰਘ ਸੈਣੀ ਅਤੇ ਸੁਨੀਲ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਪ੍ਰਬੰਧਕ ਵੀ ਹਾਜ਼ਰ ਸਨ।
Get all latest content delivered to your email a few times a month.