IMG-LOGO
ਹੋਮ ਪੰਜਾਬ: ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੱਡੀ ਕਾਰਵਾਈ#ਭਾਰਤ ’ਚ ਇੰਸਟਾਗ੍ਰਾਮ ਅਕਾਊਂਟ ਕੀਤਾ...

ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੱਡੀ ਕਾਰਵਾਈ#ਭਾਰਤ ’ਚ ਇੰਸਟਾਗ੍ਰਾਮ ਅਕਾਊਂਟ ਕੀਤਾ ਗਿਆ ਬਲਾਕ...

Admin User - Jun 14, 2025 05:03 PM
IMG

ਲੁਧਿਆਣਾ ਦੀ ਮਸ਼ਹੂਰ ਇੰਸਟਾਗ੍ਰਾਮ ਇੰਫਲੂਐਂਸਰ ਕਮਲ ਕੌਰ ਭਾਬੀ, ਜਿਸ ਦਾ ਅਸਲ ਨਾਂ ਕੰਚਨ ਕੁਮਾਰੀ ਸੀ ਦੇ ਕਤਲ ਦੇ ਪਿੱਛੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਜਿਸ ਦੀ ਜਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ  ਨੇ ਲਈ ਸੀ। ਕਮਲ ਕੌਰ ਭਾਬੀ ਸੋਸ਼ਲ ਮੀਡੀਆ ਉੱਤੇ ਅਕਸਰ ਅਸ਼ਲੀਲ ਸਮੱਗਰੀ ਕਾਰਨ ਚਰਚਾ ਵਿੱਚ ਰਹਿੰਦੀ ਸੀ। ਇਸ ਮਾਮਲੇ 'ਚ ਅੰਮ੍ਰਿਤਪਾਲ ਦੇ ਦੋ ਸਾਥੀ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਮੁੱਖ ਦੋਸ਼ੀ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.