ਤਾਜਾ ਖਬਰਾਂ
ਨਵੀਂ ਦਿੱਲੀ - ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਪੇਟ ਸੰਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਐਤਵਾਰ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਪ੍ਰਬੰਧਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ ਨੂੰ ਹਸਪਤਾਲ ਦੇ ਗੈਸਟ੍ਰੋਐਂਟਰੌਲੋਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਸਰ ਗੰਗਾ ਰਾਮ ਹਸਪਤਾਲ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, "ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੇਟ ਦੀ ਸਮੱਸਿਆ ਕਾਰਨ ਗੈਸਟਰੋ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।"
Get all latest content delivered to your email a few times a month.