IMG-LOGO
ਹੋਮ ਪੰਜਾਬ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸਥਾਪਨਾ ਦਿਵਸ...

Admin User - Jun 16, 2025 11:33 AM
IMG

ਅੰਮ੍ਰਿਤਸਰ, 16 ਜੂਨ - ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਅਕਾਲ ਤਖਤ ਦੇ ਇਤਿਹਾਸ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਾਪਨਾ ਦੀ ਮਹੱਤਤਾ 'ਤੇ ਚਾਨਣ ਪਾਇਆ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਹਕ ਵਿੱਚ ਬਿਆਨ ਦਿੰਦਿਆਂ ਦਾਅਵਾ ਕੀਤਾ ਕਿ ਉਸ ਵੱਲੋਂ ਅਸ਼ਲੀਲਤਾ ਫੈਲਾਉਣ ਵਾਲੀ ਔਰਤ ਦਾ ਕਤਲ ਕਰਵਾਇਆ ਗਿਆ, ਉਹ ਠੀਕ ਕਦਮ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕ ਆਪਣੀ ਅਸਲ ਪਛਾਣ ਛੁਪਾ ਕੇ ਦੂਸਰੇ ਧਰਮਾਂ ਨੂੰ ਬਦਨਾਮ ਕਰਦੇ ਹੋਏ ਲੱਚਰਤਾ ਫੈਲਾ ਰਹੇ ਹਨ, ਜੋ ਕਿ ਨਿਕਾਰਾਯੋਗ ਹੈ ਅਤੇ ਧਰਮ ਦੇ ਖਿਲਾਫ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.