ਤਾਜਾ ਖਬਰਾਂ
ਚੰਡੀਗੜ੍ਹ, 16 ਜੂਨ – ਲੁਧਿਆਣਾ ਜ਼ਿਮਨੀ ਚੋਣ ਦੀ ਗਤੀਵਿਧੀਆਂ ਵਿਚ ਇਕ ਵੱਡਾ ਰਾਜਨੀਤਿਕ ਤਬਾਦਲਾ ਹੋਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਅੱਜ ਰਸਮੀ ਤੌਰ 'ਤੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ। ਪੰਜਾਬ ਕਾਂਗਰਸ ਭਵਨ ਵਿੱਚ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਭੁਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਗਿਆ। ਰਜਿੰਦਰ ਦੀਪਾ ਸਮੇਤ ਕਈ ਹੋਰ ਆਗੂ ਵੀ ਇਸ ਮੌਕੇ ਕਾਂਗਰਸ 'ਚ ਸ਼ਾਮਿਲ ਹੋਏ।
Get all latest content delivered to your email a few times a month.