ਤਾਜਾ ਖਬਰਾਂ
ਖੰਨਾ (ਲੁਧਿਆਣਾ), 16 ਜੂਨ- ਖੰਨਾ ਸ਼ਹਿਰ ਵਿੱਚ ਬੀਤੀ ਰਾਤ ਇੱਕ ਡਰਾਉਣੀ ਘਟਨਾ ਵਾਪਰੀ, ਜਿਸ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਖੰਨਾ ਸ਼ਹਿਰ ਦੇ ਗ੍ਰੀਨਲੈਂਡ ਹੋਟਲ ਨੇੜੇ ਇੱਕ ਭਿਆਨਕ ਘਟਨਾ ਵਾਪਰੀ, ਜਿੱਥੇ ਦੋ ਵੱਖ-ਵੱਖ ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਦੇ ਚਲਦੇ ਗੋਲੀਬਾਰੀ ਹੋਈ। ਇਹ ਹਾਦਸਾ ਬੀਤੀ ਰਾਤ ਕਰੀਬ 10 ਵਜੇ ਹੋਇਆ। ਗੋਲੀਬਾਰੀ ਦੌਰਾਨ ਸਰਹਿੰਦ ਨਿਵਾਸੀ ਇੱਕ ਨੌਜਵਾਨ, ਨਿਖਿਲ, ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਪਹਿਲਾਂ ਨਿਖਿਲ ਨੂੰ ਥਾਣਾ ਖੰਨਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਦਿੱਤਾ। ਪਰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਤੁਰੰਤ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਦੋ ਗੁੱਟਾਂ ਵਿਚਾਲੇ ਚੱਲ ਰਹੀ ਪੁਰਾਣੀ ਦੁਸ਼ਮਣੀ ਦੇ ਚਲਦੇ ਵਾਪਰੀ। ਘਟਨਾ ਤੋਂ ਪਹਿਲਾਂ ਦੋਹਾਂ ਧਿਰਾਂ ਵਿਚਾਲੇ ਸ਼ਬਦੀ ਝਗੜਾ ਹੋਇਆ, ਜੋ ਆਹਿਸਤਾ-ਆਹਿਸਤਾ ਗੋਲੀਬਾਰੀ ਵਿੱਚ ਬਦਲ ਗਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਬੇਦੀ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਪੁਲਿਸ ਵੱਲੋਂ ਮੌਕੇ ਤੋਂ ਕੁਝ ਅਹੰਮ ਸੁਰਾਗ ਇਕੱਠੇ ਕੀਤੇ ਗਏ ਹਨ। ਇਲਾਕੇ ਵਿਚ ਲਗੇ ਸੀਸੀਟੀਵੀ ਕੈਮਰਿਆਂ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰੀ ਦੀ ਉਮੀਦ ਹੈ।
Get all latest content delivered to your email a few times a month.