IMG-LOGO
ਹੋਮ ਪੰਜਾਬ: ਹਿਮਾਚਲ 'ਚ ਯਾਤਰੀਆਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 2...

ਹਿਮਾਚਲ 'ਚ ਯਾਤਰੀਆਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 2 ਲੋਕਾਂ ਦੀ ਮੌਤ ਤੇ 20 ਜ਼ਖ਼ਮੀ

Admin User - Jun 17, 2025 11:06 AM
IMG

ਚੰਡੀਗੜ੍ਹ- ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਸਬ-ਡਿਵੀਜ਼ਨ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ 20 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਮੰਗਲਵਾਰ ਸਵੇਰੇ ਸਰਕਾਘਾਟ ਦੇ ਪਟਡੀਘਾਟ ਖੇਤਰ ਵਿੱਚ ਕਾਲਖਾਰ ਨੇੜੇ ਵਾਪਰਿਆ, ਜਦੋਂ ਠਾਕੁਰ ਕੋਚ ਦੀ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਬਲਦਵਾਰਾ ਤੋਂ ਮੰਡੀ ਜਾ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਕਈ ਜ਼ਖਮੀਆਂ ਨੂੰ ਬੱਸ ਵਿੱਚੋਂ ਕੱਢ ਕੇ ਇਲਾਜ ਲਈ ਭੇਜਿਆ। ਗੰਭੀਰ ਤੌਰ 'ਤੇ ਜ਼ਖਮੀ ਯਾਤਰੀਆਂ ਨੂੰ ਨੇਰਚੌਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਹੋਰਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਰੇਵਾਲਸਰ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਦੋ ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜਖ਼ਮੀ ਦੱਸੇ ਜਾ ਰਹੇ ਹਨਲ


ਹਾਦਸੇ ਸਮੇਂ ਬੱਸ ਵਿੱਚ 25 ਤੋਂ ਵੱਧ ਯਾਤਰੀ ਸਵਾਰ ਸਨ। ਜਾਣਕਾਰੀ ਅਨੁਸਾਰ, ਇੱਕ ਵਿਅਕਤੀ ਬੱਸ ਦੇ ਹੇਠਾਂ ਫਸਿਆ ਹੋਇਆ ਹੈ ਅਤੇ ਡਰਾਈਵਰ ਵੀ ਬੱਸ ਦੇ ਅੰਦਰ ਬੁਰੀ ਤਰ੍ਹਾਂ ਫਸਿਆ ਹੋਇਆ ਹੈ। ਦੋਵਾਂ ਨੂੰ ਬਾਹਰ ਕੱਢਣ ਲਈ ਇੱਕ ਕਰੇਨ ਬੁਲਾਈ ਗਈ ਹੈ। ਸਰਕਾਘਾਟ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦਾ ਕਾਰਨ ਸੜਕ ਦੀ ਖਰਾਬ ਹਾਲਤ ਅਤੇ ਡਰਾਈਵਰ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.