ਤਾਜਾ ਖਬਰਾਂ
ਕੈਲਗਰੀ, 17 ਜੂਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਜੋ ਕਿ G7 ਸੰਮੇਲਨ ਵਿੱਚ ਸ਼ਮੂਲਤ ਹੋਣ ਲਈ ਕੈਨੇਡਾ ਆਏ ਹੋਏ ਸਨ, ਨੇ ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ ਸੰਮੇਲਨ ਨੂੰ ਵਿਚਕਾਰ ਛੱਡ ਕੇ ਇੱਕ ਦਿਨ ਪਹਿਲਾਂ ਹੀ ਵਾਪਸੀ ਦੀ ਯਾਤਰਾ ਸ਼ੁਰੂ ਕਰ ਦਿੱਤੀ। ਵਾਈਟ ਹਾਊਸ ਅਨੁਸਾਰ, ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਲਈ ਆਪਣੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਤੁਰੰਤ ਗੱਲਬਾਤ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਇਸ ਸਥਿਤੀ ਵਿਚ ਗੰਭੀਰਤਾ ਨਾਲ ਗੱਲਬਾਤ ਲਈ ਤਿਆਰ ਹੋ ਸਕਦਾ ਹੈ।
Get all latest content delivered to your email a few times a month.