ਤਾਜਾ ਖਬਰਾਂ
ਬਠਿੰਡਾ, 17 ਜੂਨ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਇਕ ਦੁਖਦਾਈ ਸੜਕ ਹਾਦਸਾ ਵਾਪਰਿਆ, ਜਦੋਂ ਸ੍ਰੀ ਮੁਕਤਸਰ ਸਾਹਿਬ ਦੀ ਸੀਆਈਏ ਸਟਾਫ ਟੀਮ ਛਾਪੇਮਾਰੀ ਤੋਂ ਵਾਪਸ ਆ ਰਹੀ ਸੀ। ਰਾਮਪੁਰਾ ਸਦਰ ਥਾਣੇ ਦੇ ਹਲਕੇ ਵਿੱਚ ਉਨ੍ਹਾਂ ਦੀ ਗੱਡੀ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਏਐਸਆਈ ਜਲੰਧਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੰਸਪੈਕਟਰ ਸਮੇਤ ਹੋਰ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਪੁਰਾ ਸਦਰ ਦੀ ਪੁਲਿਸ ਵੱਲੋਂ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.