ਤਾਜਾ ਖਬਰਾਂ
ਚੰਡੀਗੜ੍ਹ, 17 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੱਲ ਰਹੀ ਜ਼ਿਮਨੀ-ਚੋਣ ਦੌਰਾਨ ਇੱਕ ਸਰਕਾਰੀ ਅਧਿਕਾਰੀ ਵੱਲੋਂ ਆਦਰਸ਼ ਚੋਣ ਜ਼ਾਬਤੇ ਅਤੇ ਸੇਵਾ ਆਚਾਰ ਨਿਯਮਾਂ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ, ਲੁਧਿਆਣਾ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਤੇ ਸੋਸ਼ਲ ਮੀਡੀਆ ਨਿਗਰਾਨੀ ਟੀਮ ਦੀਆਂ ਖੋਜਾਂ ਦੇ ਅਨੁਸਾਰ, ਇਹ ਪਾਇਆ ਗਿਆ ਕਿ ਭੁਲੱਥ ਨੋਟੀਫਾਈਡ ਏਰੀਆ ਕਮੇਟੀ ਦੇ ਕਾਰਜਕਾਰੀ ਅਧਿਕਾਰੀ ਰਣਦੀਪ ਵੜੈਚ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ 'ਆਪ' ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਸਮੱਰਥਨ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਦੇ ਨਾਲ ਇੱਕ ਚੋਣ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਕਤ ਭਾਗੀਦਾਰੀ ਪੰਜਾਬ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਸਰਕਾਰੀ ਕਰਮਚਾਰੀ (ਆਚਾਰ) ਨਿਯਮਾਂ, 1966 ਦੇ ਨਿਯਮ 5 ਦੀ ਸਿੱਧੀ ਉਲੰਘਣਾ ਹੈ।
ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਕਤ ਅਧਿਕਾਰੀ ਵਿਰੁੱਧ ਵੱਡੀ ਸਜ਼ਾ ਲਗਾਉਣ ਦੇ ਮੌਜੂਦਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਕਮਿਸ਼ਨ ਨੇ ਰਾਜ ਸਰਕਾਰ ਨੂੰ ਜਲਦੀ ਤੋਂ ਜਲਦੀ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਦੇਣ ਲਈ ਵੀ ਕਿਹਾ ਹੈ।
Get all latest content delivered to your email a few times a month.