ਤਾਜਾ ਖਬਰਾਂ
ਤਰਨਤਾਰਨ- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕਲਸ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖਬਰ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਅਬਦੁਲ ਗੁਫ਼ਾਰ ਵਜੋਂ ਹੋਈ ਹੈ, ਜੋ ਕਿ ਮਾਨਸਿਕ ਤੌਰ 'ਤੇ ਬਿਮਾਰ ਜਾਪਦਾ ਹੈ। ਬੀਐਸਐਫ ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਖੇਮਕਰਨ ਪੁਲਸ ਹਵਾਲੇ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਮਾਮਲੇ ਵਿੱਚ ਥਾਣਾ ਖੇਮਕਰਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਗਰਿਕ ਦੀ ਮੈਡੀਕਲ ਜਾਂਚ ਕਰਵਾਕੇ ਮਾਮਲੇ ਦੀ ਜਾਂਚ ਜਾਰੀ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ ਕੁਛ ਵੀ ਬਰਾਮਦ ਨਹੀਂ ਹੋਇਆ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ, ਬੀਐਸਐਫ ਅਤੇ ਹੋਰ ਕਈ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਬੰਧਤ ਪਾਕਿਸਤਾਨੀ ਨਾਗਰਿਕ ਇੱਕ ਕਿਸਾਨ ਹੈ, ਜੋ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਹੈ।
Get all latest content delivered to your email a few times a month.