ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਿਚ 16 ਸਾਲਾ ਵਿਦਿਆਰਥੀ ਅਤੇ ਵਾਲੀਬਾਲ ਖਿਡਾਰੀ ਵਿਵੇਕਬੀਰ ਸਿੰਘ ਦੀ ਇੱਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ, ਇਹ ਹੱਤਿਆ ਪੁਰਾਣੀ ਰੰਜਿਸ਼ ਅਤੇ ਇਕ ਨਿੱਜੀ ਝਗੜੇ ਦੇ ਚਲਦਿਆਂ ਉਸ ਵੇਲੇ ਹੋਈ, ਜਦੋਂ ਵਿਵੇਕਬੀਰ ਸਰਹਾਲੀ ਦੀ ਅਨਾਜ ਮੰਡੀ ਵਿੱਚ ਗਿਆ ਹੋਇਆ ਸੀ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸਨੂੰ ਗੰਭੀਰ ਹਾਲਤ 'ਚ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਥਾਣਾ ਸਰਹਾਲੀ ਅਤੇ ਡੀਐਸਪੀ ਲਵਕੇਸ਼ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਦੀ ਅਗਵਾਈ ਕੀਤੀ।
Get all latest content delivered to your email a few times a month.