ਤਾਜਾ ਖਬਰਾਂ
ਅੰਮ੍ਰਿਤਸਰ, 18 ਜੂਨ- ਅੰਮ੍ਰਿਤਸਰ ਦੇ ਮਜੀਠਾ ਬਾਈਪਾਸ ਨੇੜੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਡੀਜੀਪੀ ਸਪੈਸ਼ਲ ਸ਼ਸ਼ੀ ਪ੍ਰਭਾ ਦਵੇਦੀ ਨੇ ਨਸ਼ਿਆਂ ਵਿਰੁੱਧ ਇਕ ਵਿਸ਼ੇਸ਼ ਪੁਲਿਸ-ਪਬਲਿਕ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੇ ਕਹਿਰ ਤੇ ਸਮਾਜ 'ਚ ਵਧ ਰਹੀ ਲਤ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ ਕਾਨੂੰਨੀ ਨਹੀਂ, ਸਗੋਂ ਸਮਾਜਕ ਪੱਧਰ 'ਤੇ ਵੀ ਲੜੀ ਜਾ ਰਹੀ ਜੰਗ ਹੈ, ਜਿਸ ਵਿੱਚ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ।
ਸ਼ਸ਼ੀ ਪ੍ਰਭਾ ਦਵੇਦੀ ਨੇ ਆਖਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਕਈ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰੀ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜਬਤ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲਤ ਛੱਡਣਾ ਚਾਹੁੰਦਾ ਹੈ, ਤਾਂ ਪੁਲਿਸ ਉਨ੍ਹਾਂ ਦੀ ਪੂਰੀ ਮਦਦ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਡੀ-ਐਡਿਕਸ਼ਨ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਅਤੇ ਹੋਰ ਲੋਕਾਂ ਨੂੰ ਵੀ ਇਹ ਲਤ ਛੱਡਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮੂਹ ਪਬਲਿਕ, ਪੁਲਿਸ ਅਤੇ ਹੋਰ ਸੰਸਥਾਵਾਂ ਇਕਠੇ ਹੋ ਕੇ ਕੰਮ ਨਹੀਂ ਕਰਦੀਆਂ, ਤਦ ਤੱਕ ਇਸ ਲੜਾਈ ਵਿੱਚ ਸਫਲਤਾ ਮਿਲਣੀ ਮੁਸ਼ਕਲ ਹੋਵੇਗੀ। ਉਨ੍ਹਾਂ ਨੇ ਇਹ ਵੀ ਜੋੜਿਆ ਕਿ ਜੇ ਹਰ ਨਾਗਰਿਕ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ, ਤਾਂ ਇਕ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕਦਾ ਹੈ।
Get all latest content delivered to your email a few times a month.