IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ# 80 ਗ੍ਰਾਮ...

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ# 80 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, 3 ਵਿਅਕਤੀ ਗ੍ਰਿਫਤਾਰ...

Admin User - Jun 19, 2025 02:45 PM
IMG

ਰੂਪਨਗਰ, 19 ਜੂਨ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਸੀਨੀਅਰ ਕਪਤਾਨ ਪੁਲਿਸ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਸਖਤ ਰਣਨੀਤੀ ਅਪਣਾਈ ਗਈ ਹੈ। ਹਾਲ ਹੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਤਿੰਨ ਵੱਖ-ਵੱਖ ਮੁਕੱਦਮਿਆਂ ਰਾਹੀਂ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 80 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।

ਪੁਲਿਸ ਕਾਰਵਾਈ ਦੌਰਾਨ ਥਾਣਾ ਨੂਰਪੁਰਬੇਦੀ ਨੇ ਪਿੰਡ ਬਸਾਲੀ ਦੇ ਰਾਜਨ ਸਿੰਘ ਉਰਫ ਰਾਜਾ ਨੂੰ 47 ਗ੍ਰਾਮ ਨਸ਼ੀਲੇ ਪਾਊਡਰ ਸਮੇਤ, ਥਾਣਾ ਸ੍ਰੀ ਅਨੰਦਪੁਰ ਸਾਹਿਬ ਨੇ ਵਾਰਡ ਨੰਬਰ 6 ਦੇ ਅਮਨਦੀਪ ਸਿੰਘ ਅਮਨ ਨੂੰ 21 ਗ੍ਰਾਮ ਨਸ਼ੀਲੇ ਪਦਾਰਥ ਸਮੇਤ, ਅਤੇ ਥਾਣਾ ਨੰਗਲ ਨੇ ਜੀ ਬਲਾਕ ਨੰਗਲ ਦੇ ਸ਼ਸੀ ਕੁਮਾਰ ਨੂੰ 15 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਗ੍ਰਿਫਤਾਰ ਕੀਤਾ। ਇਨ੍ਹਾਂ ਤਿੰਨ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਵਿੱਚ ਨਾਕਾਬੰਦੀਆਂ ਅਤੇ ਗਸ਼ਤ ਦੀ ਮੁੱਖ ਭੂਮਿਕਾ ਰਹੀ ਹੈ।

ਇਸ ਦੇ ਨਾਲ ਹੀ, ਪ੍ਰੋਜੈਕਟ ‘ਸੰਪਰਕ’ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਚ ਅਧਿਕਾਰੀ ਅਤੇ ਥਾਣਾ ਇੰਚਾਰਜਾਂ ਵੱਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਬਾਰੇ ਜਾਣੂ ਕਰਵਾਇਆ ਗਿਆ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਵਿਰੁੱਧ ਮੁਹਿੰਮ ਵਿੱਚ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ ਅਤੇ ਕਿਸੇ ਵੀ ਤਸਕਰੀ ਦੀ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾਵੇ, ਜਿਸਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.