ਤਾਜਾ ਖਬਰਾਂ
ਦੇਹਰਾਦੂਨ, 19 ਜੂਨ – ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਤਿੰਨ ਦਿਨਾਂ ਦੇ ਸਰਕਾਰੀ ਦੌਰੇ 'ਤੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਖੇ ਪਹੁੰਚੀ। ਉਨ੍ਹਾਂ ਦੇ ਦੇਹਰਾਦੂਨ ਆਗਮਨ ਦੌਰਾਨ ਜੌਲੀਗ੍ਰਾਂਟ ਹਵਾਈ ਅੱਡੇ 'ਤੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਦੇ ਇਸ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਤੇ ਸਖ਼ਤ ਬਣਾਇਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਦੌਰੇ ਨਾਲ ਰਾਜ ਦੇ ਵਿਕਾਸਕਾਰੀ ਮਾਮਲਿਆਂ ਅਤੇ ਕੇਂਦਰ-ਰਾਜੀ ਸਹਿਯੋਗ ਨੂੰ ਨਵੀਂ ਮਜ਼ਬੂਤੀ ਮਿਲੇਗੀ।
Get all latest content delivered to your email a few times a month.