ਤਾਜਾ ਖਬਰਾਂ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਵੀਰਵਾਰ (19 ਜੂਨ) ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਉਮੀਦਵਾਰਾ ਦੀ ਕਿਸਮਤ EVM 'ਚ ਬੰਦ ਹੋ ਗਈ ਹੈ। 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਖਤਮ ਹੋਈ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਾਮ 7 ਵਜੇ ਤੱਕ 51.33% ਵੋਟਿੰਗ ਹੋਈ I ਚੋਣ ਕਮਿਸ਼ਨ ਵਲੋਂ ਇਹ ਅੰਤਿਮ ਅੰਕੜੇ ਜਾਰੀ ਕੀਤੇ ਗਏ ਹਨI
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ । ਹਾਲਾਂਕਿ, ਕੁਝ ਸਮਾਂ ਪਹਿਲਾਂ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋਈ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ। ਇਸ ਦੇ ਨਾਲ ਹੀ ਕਾਂਗਰਸ ਨੇ ਭਾਰਤ ਭੂਸ਼ਣ, ਭਾਜਪਾ ਨੇ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਮੈਦਾਨ 'ਚ ਉਤਾਰਿਆ ਹੈl
Get all latest content delivered to your email a few times a month.