ਤਾਜਾ ਖਬਰਾਂ
ਅੰਮ੍ਰਿਤਸਰ: ਭਾਰਤ-ਪਾਕਿਸਤਾਨ ਕੌਮਾਂਤਰੀ ਅਟਾਰੀ ਸਰਹੱਦ ’ਤੇ ਸਥਿਤ ਜੇ.ਸੀ.ਪੀ. ਵਿਖੇ ਯੋਗ ਦਿਹਾੜਾ ਮਨਾਇਆ ਗਿਆ। ਯੋਗ ਮਾਹਰ ਅਟਾਰੀ ਬਾਰਡਰ ’ਤੇ ਤੜਕਸਾਰ ਹੀ ਪਹੁੰਚ ਗਏ ਸਨ। ਇਸ ਮੌਕੇ ਆਈ.ਜੀ. ਅਤੁਲ ਫੁਲਜਲੇ ਜਲੰਧਰ ਅਤੇ ਬੀ.ਐਸ.ਐਫ. ਖਾਸਾ ਹੈੱਡ ਕੁਆਰਟਰ ਅੰਮ੍ਰਿਤਸਰ ਦੇ ਡੀ.ਆਈ.ਜੀ. ਐਸ.ਐਸ. ਚੰਦੇਲ ਦੀ ਅਗਵਾਈ ਹੇਠ ਸੈਂਕੜੇ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਅਤੇ ਜਵਾਨਾਂ ਨੇ ਯੋਗ ਕੀਤਾ। ਇਸ ਮੌਕੇ ਅਟਾਰੀ ਸਰਹੱਦ ’ਤੇ ਤਾਇਨਾਤ ਹੋਰ ਮਹਿਕਮਿਆਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਯੋਗ ਦੇ ਗੁਰ ਸਿੱਖੇ। ਯੋਗ ਗੁਰੂਆਂ ਨੇ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਜ਼ਰੂਰੀ ਕਰਨਾ ਚਾਹੀਦਾ ਹੈ।
Get all latest content delivered to your email a few times a month.