ਤਾਜਾ ਖਬਰਾਂ
ਨਵੀਂ ਦਿੱਲੀ, 22 ਜੂਨ- ਇਰਾਨ ਅਤੇ ਇਜ਼ਰਾਇਲ ਵਿਚਾਲੇ ਤਣਾਅ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕਿਆਨ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ, "ਮੈਂ ਈਰਾਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲ ਕੀਤੀ। ਅਸੀਂ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਤਣਾਅ ਦੇ ਵਧਣ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ। ਮੈਂ ਗੱਲਬਾਤ ਦੌਰਾਨ ਕੂਟਨੀਤੀ ਨੂੰ ਤਰਜੀਹ ਦਿੰਦੇ ਹੋਏ ਤਣਾਅ ਘਟਾਉਣ ਦਾ ਸੱਦਾ ਦਿੱਤਾ, ਅਤੇ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।"
Get all latest content delivered to your email a few times a month.