IMG-LOGO
ਹੋਮ ਪੰਜਾਬ: ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਵਿਧਾਇਕ ਰਾਣਾ ਗੁਰਜੀਤ ਸਿੰਘ...

ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਵਿਧਾਇਕ ਰਾਣਾ ਗੁਰਜੀਤ ਸਿੰਘ...

Admin User - Jun 22, 2025 08:21 PM
IMG

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੋਲਿੰਗ ਪਾਲਸੀ ਦਾ ਸੂਬੇ ਵਿੱਚ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਪਾਲਸੀ ਤਹਿਤ ਕਿਸਾਨਾਂ ਦੀਆਂ ਵਾਹੀ ਯੋਗ ਜਮੀਨਾਂ ਨੂੰ ਅਕਵਾਇਡ ਕਰਕੇ ਉੱਥੇ ਸਰਕਾਰ ਦੀ ਰਿਹਾਇਸੀ ਪਲਾਂਟ ਬਣਾਉਣ ਦੀ ਯੋਜਨਾ ਹੈ। ਹੁਣ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਇਸ ਪਾਲਸੀ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਖੁੱਲ ਕੇ ਸਾਹਮਣੇ ਆ ਗਏ ਹਨ। ਕਪੂਰਥਲਾ ਦੇ ਪਿੰਡ ਵਡਾਲਾ ਕਲਾਂ ਵਿਖੇ ਕਿਸਾਨਾਂ ਵੱਲੋਂ ਇਸ ਪਾਲਸੀ ਦਾ ਵਿਰੋਧ ਕਰਨ ਨੂੰ ਲੈ ਕੇ ਕੀਤੇ ਗਏ ਇਕੱਠ ਵਿੱਚ ਪਹੁੰਚੇ ਵਿਧਾਇਕ ਰਾਣਾ ਨੇ ਕਿਹਾ ਕਿ ਉਹ ਹਰ ਪੱਧਰ ਤੇ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਸਰਕਾਰ ਨੂੰ ਜਮੀਨ ਅਕਵਾਇਰ ਨਹੀਂ ਕਰਨ ਦੇਣਗੇ। ਉਹਨਾਂ ਕਿਹਾ ਕਿ ਇਸ ਪਿੰਡ ਦੇ ਲੋਕ ਪਹਿਲਾਂ ਵੀ ਜਮੀਨ ਅਕਵਾਇਰ ਹੋਣ ਦਾ ਦਰਦ ਝੱਲ ਚੁੱਕੇ ਹਨ। ਉਹਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਰਕਰ ਉਹਨਾਂ ਦੇ ਨਾਲ ਖੜੇ ਹਨ। ਰਾਣਾ ਨੇ ਲੁਧਿਆਣਾ ਵੈਸਟ ਜ਼ਿਮਨੀ ਚੋਣ ਦੇ ਨਤੀਜਿਆਂ ਤੇ ਵੀ ਬਿਆਨ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.