ਤਾਜਾ ਖਬਰਾਂ
ਆਮ ਆਦਮੀ ਪਾਰਟੀ ਨੇ ਉਪ-ਚੋਣਾਂ ਵਿੱਚ ਇੱਕ ਵਾਰ ਫਿਰ ਆਪਣੀ ਚੋਣੀ ਜਿੱਤ ਦਰਜ ਕੀਤੀ ਹੈ। ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ, ਜਦਕਿ ਗੋਪਾਲ ਇਟਾਲੀਆ ਨੇ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਜਿੱਤ ਦਰਜ ਕਰਕੇ ਪਾਰਟੀ ਲਈ ਦੂਜੀ ਉਪਲਬਧੀ ਜੋੜੀ।
ਜਿੱਤ ਉਪਰੰਤ, ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੁਧਿਆਣਾ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਸਿਰਫ਼ ਉਮੀਦਵਾਰ ਦੀ ਹੀ ਨਹੀਂ, ਸਗੋਂ ਪਾਰਟੀ ਦੀ, ਸਰਕਾਰ ਦੀ, ਸਾਡੇ ਕੰਮ ਅਤੇ ਨੀਤੀਆਂ ਦੀ ਜਿੱਤ ਹੈ।” ਉਨ੍ਹਾਂ ਵਿਸ਼ਵਾਸ ਜ਼ਾਹਿਰ ਕੀਤਾ ਕਿ 2027 ਵਿੱਚ 'ਆਪ' ਇੱਕ ਵਾਰ ਫਿਰ ਪੰਜਾਬ ਵਿੱਚ ਸਰਕਾਰ ਬਣਾਏਗੀ।
Get all latest content delivered to your email a few times a month.