IMG-LOGO
ਹੋਮ ਪੰਜਾਬ: ਲੁਧਿਆਣਾ: CM ਮਾਨ ਕਰਨਗੇ ਰੋਡ ਸ਼ੋਅ, ਸੰਜੀਵ ਅਰੋੜਾ ਦੀ ਜਿੱਤ...

ਲੁਧਿਆਣਾ: CM ਮਾਨ ਕਰਨਗੇ ਰੋਡ ਸ਼ੋਅ, ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੋਕਾਂ ਦਾ ਕਰਨਗੇ ਧੰਨਵਾਦ...

Admin User - Jun 24, 2025 12:13 PM
IMG

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ’ਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ। ਜਿੱਤ ਤੋਂ ਬਾਅਦ ਸੰਜੀਵ ਅਰੋੜਾ ਨੇ ਆਪਣੀ ਟੀਮ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਕੋਲੋਂ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਮੌਕੇ ’ਤੇ ਪਾਰਟੀ ਦੇ ਕਈ ਆਗੂ, ਜਿਵੇਂ ਕਿ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।

ਅੱਜ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਲ ਰੋਡ ਸ਼ੋਅ ਕਰਕੇ ਲੋਕਾਂ ਦਾ ਧੰਨਵਾਦ ਕਰਨਗੇ। ਇਹ ਰੋਡ ਸ਼ੋਅ ਜਿੱਤ ਦੀ ਖੁਸ਼ੀ ਦੇ ਤੌਰ ਤੇ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, AAP ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਿੱਤ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਇਹ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਆਪ ਸਰਕਾਰ 'ਤੇ ਭਰੋਸਾ ਦਿਖਾਇਆ ਹੈ। ਰਾਜ ਸਭਾ ਵਿੱਚ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਨੇ ਸਾਫ ਕਰ ਦਿੱਤਾ ਕਿ ਉਹ ਰਾਜ ਸਭਾ ਨਹੀਂ ਜਾ ਰਹੇ ਅਤੇ ਉਮੀਦਵਾਰ ਦੀ ਚੋਣ ਪਾਰਟੀ ਦੀ ਰਾਜਨੀਤਿਕ ਕਮੇਟੀ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.