IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ...

Admin User - Jun 24, 2025 04:12 PM
IMG

ਮੁਕਤਸਰ ਸਾਹਿਬ, 24 ਜੂਨ 2025 – ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ 1 ਜੁਲਾਈ 2025 ਤੋਂ ਇਕ ਮੁਫ਼ਤ ਟ੍ਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ, ਜੋ ਕਿ ਫੌਜੀ ਅਤੇ ਪੁਲਿਸ ਭਰਤੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਬਹੁਤ ਹੀ ਲਾਭਕਾਰੀ ਹੋਵੇਗਾ। ਇਹ ਟ੍ਰੇਨਿੰਗ ਮੁਕਤਸਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਉਨ੍ਹਾਂ ਨੌਜਵਾਨਾਂ ਲਈ ਹੈ ਜਿਨ੍ਹਾਂ ਨੇ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਫਿਜ਼ੀਕਲ ਟੈਸਟ ਦੀ ਤਿਆਰੀ ਕਰਨੀ ਚਾਹੁੰਦੇ ਹਨ।

ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਮੁਤਾਬਕ, ਰਜਿਸਟ੍ਰੇਸ਼ਨ 1 ਜੁਲਾਈ ਤੋਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਹੋਏਗੀ। ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਾਉਣ ਲਈ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਅਤੇ 10+2 ਦੀਆਂ ਕਾਪੀਆਂ, ਜਾਤੀ ਸਰਟੀਫਿਕੇਟ, ਪੰਜਾਬ ਰਿਹਾਇਸ਼, ਆਧਾਰ ਕਾਰਡ, ਚਾਲੂ ਬੈਂਕ ਖਾਤੇ ਦੀ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਬਰਤਨ, ਬਿਸਤਰਾ ਆਦਿ ਨਾਲ ਲੈ ਕੇ ਆਉਣ ਦੀ ਲੋੜ ਹੋਵੇਗੀ।

ਭਰਤੀ ਦੀ ਤਿਆਰੀ ਲਈ ਕੈਂਪ ਵਿੱਚ ਖਾਣ-ਪੀਣ ਅਤੇ ਰਿਹਾਇਸ਼ ਮੁਫ਼ਤ ਦਿੱਤਾ ਜਾਵੇਗਾ। ਛਾਤੀ ਦੀ ਘੇਰਾਈ ਅਤੇ ਕੱਦ ਦੇ ਨਿਯਮਾਂ ਅਨੁਸਾਰ ਛਾਤੀ 77 ਤੋਂ 82 ਸੈ.ਮੀ. ਜਾਂ 80 ਤੋਂ 85 ਸੈ.ਮੀ. ਅਤੇ ਕੱਦ ਘੱਟੋ-ਘੱਟ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਇਸ ਮੁਫ਼ਤ ਟ੍ਰੇਨਿੰਗ ਕੈਂਪ ਵਿੱਚ ਨੌਜਵਾਨ ਘਰੋਂ ਆਉਣ/ਜਾਣ ਦੀ ਵੀ ਛੂਟ ਲੈ ਸਕਦੇ ਹਨ। ਹੋਰ ਜਾਣਕਾਰੀ ਲਈ 73476-66557 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.