ਤਾਜਾ ਖਬਰਾਂ
ਚੰਡੀਗੜ੍ਹ, 24 ਜੂਨ – ਪੰਜਾਬ ਵਿਚ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਕੈਬਨਿਟ ਵਿਸਥਾਰ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਹੋਈ ਹਾਲੀਆ ਜ਼ਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਉਮੀਦਵਾਰ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਇਸ ਸਬੰਧੀ ਵਿਚਾਰ ਲਈ ਕੱਲ੍ਹ ਦਿੱਲੀ ਰਵਾਨਾ ਹੋਣਗੇ।
Get all latest content delivered to your email a few times a month.