ਤਾਜਾ ਖਬਰਾਂ
ਚੰਡੀਗੜ੍ਹ, 25 ਜੂਨ: ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵਿਜੀਲੈਂਸ ਵਿਭਾਗ ਅਤੇ ਪੁਲਿਸ ਨੇ ਅੱਜ ਅੰਮ੍ਰਿਤਸਰ ਵਿੱਚ 9 ਅਤੇ ਪੰਜਾਬ ਭਰ ਵਿੱਚ 25 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵੀ ਛਾਪਾ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਦੋਸ਼ ਲਗਾਇਆ ਕਿ ਇਹ ਨਸ਼ਾ ਮਾਮਲਾ ਅਕਾਲੀ ਦਲ ਅਤੇ ਭਾਜਪਾ ਦੀ ਪਿਛਲੀ ਸਰਕਾਰ ਦੌਰਾਨ ਸ਼ੁਰੂ ਹੋਇਆ ਸੀ, ਜਦੋਂ ਕਈ ਨਸ਼ਾ ਤਸਕਰਾਂ ਨੇ ਮਜੀਠੀਆ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਸਨ, ਪਰ ਸਰਕਾਰ ਨੇ ਕਾਰਵਾਈ ਕਰਨ ਦੀ ਬਜਾਏ ਇਸਨੂੰ ਦੱਬਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿਰਫ਼ ਵਾਅਦੇ ਕੀਤੇ, ਪਰ ਨਤੀਜਾ ਕਦੇ ਸਾਹਮਣੇ ਨਹੀਂ ਆਇਆ। ਆਪ ਸਰਕਾਰ ਨੇ ਨਸ਼ੇ ਵਿਰੁੱਧ ਜੰਗ ਦਾ ਐਲਾਨ ਕੀਤਾ ਸੀ, ਅਤੇ ਅੱਜ ਦੀ ਇਹ ਕਾਰਵਾਈ ਓਸੇ ਵਾਅਦੇ ਦੀ ਇੱਕ ਕਸੌਟੀ ਹੈ ਕਿ ਅਸੀਂ ਕਿਸੇ ਨੂੰ ਨਹੀਂ ਬਖਸ਼ਾਂਗੇ, ਭਾਵੇਂ ਉਹ ਕੋਈ ਵੀ ਹੋਵੇ।
ਪੂਰੀ ਜਾਣਕਾਰੀ ਲਈ ਹੁਣੇ ਲਿੰਕ ਤੇ ਕਲਿੱਕ ਕਰੋ:
👉https://www.facebook.com/share/v/18XF4eEXhg/
Get all latest content delivered to your email a few times a month.