ਤਾਜਾ ਖਬਰਾਂ
ਚੰਡੀਗੜ੍ਹ, 25 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵਿਜੀਲੈਂਸ ਵਿਭਾਗ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਘਰ 'ਤੇ ਹੋਈ ਛਾਪੇਮਾਰੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕੋਲ ਭ੍ਰਿਸ਼ਟਾਚਾਰ ਦੇ ਆਰੋਪਾਂ ਦਾ ਕੋਈ ਢੰਗ ਦਾ ਜਵਾਬ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਸਰਕਾਰ ਲੋਕਾਂ ਦੀ ਨਜ਼ਰ ਹਟਾਉਣ ਲਈ ਸਿਰਫ਼ ਡਰਾਮੇ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਮਜੀਠੀਆ ਨੂੰ ਪਹਿਲਾਂ ਵੀ ਇੱਕ ਝੂਠੇ ਨਸ਼ਾ ਮਾਮਲੇ 'ਚ ਫਸਾਇਆ ਗਿਆ ਸੀ, ਪਰ ਕੋਈ ਸਬੂਤ ਨਹੀਂ ਮਿਲੇ। ਹੁਣ ਫਿਰ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕੇਜਰੀਵਾਲ ਦੀ ਤੁਲਨਾ ਇੰਦਰਾ ਗਾਂਧੀ ਨਾਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਐਮਰਜੈਂਸੀ ਵਾਲਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਜੁਲਮ ਅਤੇ ਤਾਨਾਸ਼ਾਹੀ ਦੇ ਖਿਲਾਫ ਆਪਣੀ ਆਵਾਜ਼ ਉਠਾਉਂਦਾ ਰਹੇਗਾ।
Get all latest content delivered to your email a few times a month.