ਤਾਜਾ ਖਬਰਾਂ
ਚੰਡੀਗੜ੍ਹ, 25 ਜੂਨ- ਅਕਾਲੀ ਦਲ ਦੀ ਵਿਧਾਇਕ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਹੁਕਮ 'ਤੇ ਕੁਝ ਅਧਿਕਾਰੀਆਂ ਨੇ ਉਨ੍ਹਾਂ ਦੇ ਘਰ ਵਿੱਚ ਬਿਨਾਂ ਕਿਸੇ ਵਾਰੰਟ ਜਾਂ ਕਾਨੂੰਨੀ ਦਸਤਾਵੇਜ਼ ਦੇ ਦਾਖਲ ਹੋ ਕੇ ਉਨ੍ਹਾਂ ਦੇ ਨਿੱਜੀ ਸਮਾਨ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅਫਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ ਗਈ ਅਤੇ ਉਨ੍ਹਾਂ ਦੀ ਗੁਜਾਰਸ਼ ਦੇ ਬਾਵਜੂਦ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਸੰਪਰਕ ਵਿੱਚ ਨਹੀਂ ਆਇਆ। ਗਨੀਵ ਕੌਰ ਨੇ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਤਰਤੀਬ ਤੋਂ ਵਾਧੂ ਅਤੇ ਗ਼ੈਰਕਾਨੂੰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਵੀ ਇਹ ਲੜਾਈ ਲੜੀ ਹੈ ਅਤੇ ਅੱਗੇ ਵੀ ਲੜਦੇ ਰਹਾਂਗੇ। ਮਜੀਠੀਆ ਦੇ ਸਮਰਥਕ ਸਾਡੀ ਮਦਦ ਕਰ ਰਹੇ ਹਨ ਅਤੇ ਅਸੀਂ ਉਨ੍ਹਾਂ ਦੇ ਇਸ ਸਾਥ ਲਈ ਧੰਨਵਾਦੀ ਹਾਂ। ਉਨ੍ਹਾਂ ਨੇ ਆਖਿਰ 'ਚ ਕਿਹਾ, ਜੋ ਕੁਝ ਹੋ ਰਿਹਾ ਹੈ, ਉਹ ਸਾਰਾ ਜਨਤਾ ਦੇ ਸਾਹਮਣੇ ਹੈ।
Get all latest content delivered to your email a few times a month.