IMG-LOGO
ਹੋਮ ਪੰਜਾਬ: ਰੂਪਨਗਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਕਾਰਵਾਈ# 5 ਗ੍ਰਿਫਤਾਰ,...

ਰੂਪਨਗਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਕਾਰਵਾਈ# 5 ਗ੍ਰਿਫਤਾਰ, 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ...

Admin User - Jun 25, 2025 04:09 PM
IMG

ਰੂਪਨਗਰ, 25 ਜੂਨ – ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਰੂਪਨਗਰ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਨੇ ਇਨ੍ਹਾਂ ਕਾਰਵਾਈਆਂ ਨੂੰ ਅਮਲ ਵਿੱਚ ਲਿਆ।

ਇਨ੍ਹਾਂ ਦਿਨਾਂ ਦੌਰਾਨ ਨਾਕਾਬੰਦੀਆਂ ਅਤੇ ਗਸ਼ਤ ਦੌਰਾਨ ਪੁਲਿਸ ਨੇ ਇਕ ਤਸਕਰ ਤਲਵਿੰਦਰ ਸਿੰਘ ਉਰਫ ਤਰਨ ਨੂੰ ਪਿੰਡ ਜਟਾਣਾਂ ਤੋਂ 10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ। ਇਲਾਵਾ, ਚਾਰ ਹੋਰ ਨਸ਼ਾ ਆਦੀਆਂ - ਸਹਿਜਪ੍ਰੀਤ ਸਿੰਘ, ਜਸਪ੍ਰੀਤ ਸਿੰਘ ਉਰਫ ਜੱਸਾ, ਜਸ਼ਨਦੀਪ ਸਿੰਘ ਅਤੇ ਗੁਰਬਚਨ ਸਿੰਘ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਇਸਦੇ ਨਾਲ-ਨਾਲ ਪ੍ਰੋਜੇਕਟ 'ਸੰਪਰਕ' ਤਹਿਤ ਪੁਲਿਸ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ, ਉਨ੍ਹਾਂ ਨੂੰ ਨਸ਼ਿਆਂ ਦੇ ਨੁਕਸਾਨ ਅਤੇ ਨਸ਼ਾ ਰੋਧੀ ਹੈਲਪਲਾਈਨ 97791-00200 ਬਾਰੇ ਜਾਣੂ ਕਰਵਾਇਆ। ਲੋਕਾਂ ਤੋਂ ਸੁਝਾਅ ਵੀ ਲਏ ਗਏ ਤਾਂ ਜੋ ਪੁਲਿਸ ਤੇ ਪਬਲਿਕ ਦੇ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਵੇ।

ਐਸ.ਐਸ.ਪੀ. ਰੂਪਨਗਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਨੂੰ ਨਸ਼ਿਆਂ ਦੀ ਸਮੱਗਲਿੰਗ ਕਰਦੇ ਦੇਖਣ ਤਾਂ ਤੁਰੰਤ ਪੁਲਿਸ ਜਾਂ ਹੈਲਪਲਾਈਨ ਰਾਹੀਂ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.