ਤਾਜਾ ਖਬਰਾਂ
-ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਕੀਤੀ ਤੇਜ਼, ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ
-ਪੰਜਾਬ ਵਿੱਚ 'ਨਸ਼ਿਆਂ ਦੇ ਛੇਵੇਂ ਦਰਿਆ' ਲਈ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ, ਨਸ਼ੇ ਤੋਂ ਪੀੜਤ ਪਰਿਵਾਰਾਂ ਲਈ 'ਆਪ' ਹੀ ਉਮੀਦ: ਧਾਲੀਵਾਲ
-ਕੈਪਟਨ ਨੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਝੂਠੀ ਸਹੁੰ ਖਾਈ, 'ਚਾਚਾ-ਭਤੀਜਾ' (ਕੈਪਟਨ-ਮਜੀਠੀਆ) ਸਰਕਾਰ ਕਾਰਨ ਪੰਜਾਬ ਨੂੰ ਨੁਕਸਾਨ ਝੱਲਣਾ ਪਿਆ- ਧਾਲੀਵਾਲ
-ਧਾਲੀਵਾਲ ਨੇ ਵਿਰੋਧੀ ਧਿਰ 'ਤੇ ਡਰੱਗ ਮਾਫ਼ੀਆ ਨਾਲ ਮਿਲੀਭੁਗਤ ਦਾ ਲਗਾਇਆ ਦੋਸ਼, ਕਿਹਾ- ਇਸ ਮਿਲੀਭੁਗਤ ਕਾਰਨ ਪੰਜਾਬ ਦੀ ਜਵਾਨੀ ਤਬਾਹ ਹੋ ਗਈ ਸੀ
ਚੰਡੀਗੜ੍ਹ, 25 ਜੂਨ:
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਦੇ ਹੋਏ ਅੱਜ ਵਿਜੀਲੈਂਸ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਛਾਪਾ ਮਾਰਿਆ, ਜਿਸਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਛਾਪੇਮਾਰੀ ਦੌਰਾਨ, ਅਧਿਕਾਰੀਆਂ ਨੇ 29 ਮੋਬਾਈਲ ਫ਼ੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ, ਜਿਨ੍ਹਾਂ ਦੀ ਹੁਣ 500 ਕਰੋੜ ਰੁਪਏ ਦੇ ਡਰੱਗ ਮਨੀ ਸਕੈਂਡਲ ਨਾਲ ਸੰਭਾਵੀ ਸਬੰਧਾਂ ਲਈ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਇੱਥੇ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਅਟੱਲ ਵਚਨਬੱਧਤਾ 'ਤੇ ਜ਼ੋਰ ਦਿੱਤਾ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਉਨ੍ਹਾਂ ਦੇ ਨਾਲ 'ਆਪ' ਆਗੂ ਬਲਤੇਜ ਪੰਨੂ ਵੀ ਸਨ।
ਧਾਲੀਵਾਲ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਾਡੀ ਸਰਕਾਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਵਚਨਬੱਧ ਹੈ। ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।"
ਮੰਤਰੀ ਧਾਲੀਵਾਲ ਨੇ ਅਕਾਲੀ-ਭਾਜਪਾ ਗੱਠਜੋੜ ਦੇ ਦਸ ਸਾਲਾਂ ਦੇ ਸ਼ਾਸਨ (2007-2017) ਦੌਰਾਨ ਨਸ਼ਿਆਂ ਦੇ ਫੈਲਾਅ ਦੇ ਡੂੰਘੇ ਮੁੱਦੇ 'ਤੇ ਵੀ ਚਾਨਣਾ ਪਾਇਆ, ਇਸ ਨੂੰ ਉਸ ਸਮੇਂ ਵਜੋਂ ਦਰਸਾਇਆ ਜਦੋਂ ਪੰਜਾਬ ਵਿੱਚ "ਨਸ਼ਿਆਂ ਦਾ ਛੇਵਾਂ ਦਰਿਆ" ਵਗਦਾ ਕਿਹਾ ਜਾਂਦਾ ਸੀ। ਉਨ੍ਹਾਂ ਨੇ ਜਨਤਾ ਨੂੰ ਬਦਨਾਮ ਨਸ਼ਾ ਤਸਕਰ ਜਗਦੀਸ਼ ਭੋਲਾ ਵਰਗੀਆਂ ਗਵਾਹੀਆਂ ਦੀ ਯਾਦ ਦਿਵਾਈ, ਜਿਸ ਨੇ 2013 ਵਿੱਚ ਅਦਾਲਤ ਵਿੱਚ ਮਜੀਠੀਆ ਦਾ ਨਾਂ ਲਿਆ ਸੀ। ਇਨ੍ਹਾਂ ਖ਼ੁਲਾਸਿਆਂ ਦੇ ਬਾਵਜੂਦ, ਲਗਾਤਾਰ ਸਰਕਾਰਾਂ ਕਾਰਵਾਈ ਕਰਨ ਵਿੱਚ ਅਸਫਲ ਰਹੀਆਂ।
ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ ਅਤੇ ਚੋਣ ਵਾਅਦਿਆਂ ਦੇ ਬਾਵਜੂਦ ਇਸ 'ਤੇ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ। ਧਾਲੀਵਾਲ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੁਟਕਾ ਸਾਹਿਬ 'ਤੇ ਸਹੁੰ ਚੁੱਕੀ ਸੀ ਬਾਵਜੂਦ ਇਸ ਦੇ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਅਤੇ ਮਜੀਠੀਆ ਵਿਚਕਾਰ ਪੰਜ ਸਾਲ 'ਚਾਚਾ-ਭਤੀਜਾ' ਗੱਠਜੋੜ ਦੇਖਿਆ।"
ਪੰਜਾਬ ਸਰਕਾਰ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸ਼ੁਰੂ ਕੀਤੀ। ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਅਤੇ ਕਈ ਗੈਰ-ਕਾਨੂੰਨੀ ਢਾਂਚੇ ਢਾਹ ਦਿੱਤੇ ਗਏ ਹਨ। ਮਜੀਠੀਆ 'ਤੇ ਹਾਲ ਹੀ ਵਿੱਚ ਹੋਈ ਛਾਪੇਮਾਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਕਥਿਤ ਤੌਰ 'ਤੇ ਸ਼ਾਮਲ ਹਾਈ-ਪ੍ਰੋਫਾਈਲ ਵਿਅਕਤੀਆਂ 'ਤੇ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਵਾਧਾ ਦਰਸਾਇਆ ਹੈ।
ਧਾਲੀਵਾਲ ਨੇ ਵਿਰੋਧੀ ਆਗੂਆਂ ਦੇ ਬਿਆਨਾਂ ਦਾ ਵੀ ਜਵਾਬ ਦਿੱਤਾ, ਜਿਨ੍ਹਾਂ ਵਿੱਚ ਉਨ੍ਹਾਂ ਨੇ ਮਜੀਠੀਆ ਦਾ ਬਚਾਅ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "ਇਹ ਉਹੀ ਆਗੂ ਹਨ ਜੋ ਉਦੋਂ ਚੁੱਪ ਰਹੇ ਜਦੋਂ ਨਸ਼ਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਤਬਾਹ ਕਰ ਦਿੱਤਾ ਸੀ। ਹੁਣ, ਜਦੋਂ ਪ੍ਰਭਾਵਸ਼ਾਲੀ ਹਸਤੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਉਹ ਰੌਲਾ ਪਾ ਰਹੇ ਹਨ। ਉਨ੍ਹਾਂ ਦੀ ਆਲੋਚਨਾ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਿੱਚ ਉਨ੍ਹਾਂ ਦੀ ਮਿਲੀਭੁਗਤ ਨੂੰ ਉਜਾਗਰ ਕਰਦੀ ਹੈ।"
ਧਾਲੀਵਾਲ ਨੇ ਉਨ੍ਹਾਂ ਪਰਿਵਾਰਾਂ ਨਾਲ ਇੱਕਜੁੱਟਤਾ ਪ੍ਰਗਟ ਕਰਦੇ ਹੋਏ ਕਿਹਾ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਨਸ਼ਿਆਂ ਕਾਰਨ ਗੁਆ ਦਿੱਤਾ ਹੈ, "ਅੱਜ, ਉਹ ਮਾਵਾਂ ਇਨਸਾਫ਼ ਦੀ ਉਮੀਦ ਦੀ ਕਿਰਨ ਮਹਿਸੂਸ ਕਰ ਸਕਦੀਆਂ ਹਨ। ਅਸੀਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਇਹ ਸਰਕਾਰ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਨਸ਼ੇ ਦੇ ਸੰਕਟ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਜਵਾਬਦੇਹ ਨਹੀਂ ਠਹਿਰਾਇਆ ਜਾਂਦਾ।"
ਧਾਲੀਵਾਲ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਕਤੀਸ਼ਾਲੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਦਿਖਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਹ ਲੜਾਈ ਉਦੋਂ ਤੱਕ ਨਿਰੰਤਰ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਨਸ਼ਿਆਂ ਤੋਂ ਮੁਕਤ ਨਹੀਂ ਹੋ ਜਾਂਦਾ।"
Get all latest content delivered to your email a few times a month.