IMG-LOGO
ਹੋਮ ਪੰਜਾਬ: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਚੱਲੀਆਂ ਗੋਲੀਆਂ , ਗੰਭੀਰ...

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਚੱਲੀਆਂ ਗੋਲੀਆਂ , ਗੰਭੀਰ ਜਖ਼ਮੀ, ਡਰਾਈਵਰ ਦੀ ਗੋਲੀ ਲੱਗਣ ਨਾਲ ਹੋਈ ਮੌਤ

Admin User - Jun 27, 2025 06:48 AM
IMG

ਬਟਾਲਾ- ਬਟਾਲਾ ਦੇ ਕਾਦੀਆ ਦੀ ਚੁੰਗੀ ਤੇ ਗੋਲੀ ਚੱਲਣ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਅਨੁਸਾਰ ਸਕੋਰਪੀਓ ਦੇ ਵਿੱਚ ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭਿਖੋਵਾਲ ਥਾਣਾ ਘੁੰਮਣ ਕਲਾਂ ਅਤੇ ਉਸਦੀ ਇੱਕ ਰਿਸ਼ਤੇਦਾਰ ਹਰਜੀਤ ਕੌਰ ਵਾਸੀ ਭਗਵਾਨਪੁਰ ਜੋ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਦੱਸੀ ਜਾ ਰਹੀ ਹੈ। ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਗੱਡੀ ਚਲਾ ਰਿਹਾ ਸੀ ।ਗੋਲੀ ਲੱਗਣ ਦੇ ਕਾਰਨ ਤੇ ਜੱਗੂ ਭਗਵਾਨਪੁਰੀਆ ਦੀ ਮਾਤਾ ਨੂੰ ਗੰਭੀਰ ਰੂਪ ਵਿੱਚ ਜਖਮੀ ਹੋਣ ਕਾਰਨ ਬਟਾਲਾ ਤੋਂ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਹੈ ਜਾਂਚ

ਮੌਕੇ ਤੇ ਪਹੁੰਚੇ ਪੁਲਿਸ ਦੇ ਡੀਐਸਪੀ ਸਿਟੀ ਨੇ ਇਹ ਤੇ ਦੱਸਿਆ ਕਿ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਮਹਿਲਾ ਗੰਭੀਰ ਜ਼ਖਮੀ ਹੈ ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪਰ ਪੁਲਿਸ ਦੇ ਡੀਐਸਪੀ ਨੇ ਇਹ ਪੁਸ਼ਟੀ ਨਹੀਂ ਕੀਤੀ ਕਿ ਇਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹੈ ਦੂਸਰੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਨੌਜਵਾਨ ਆਇਆ ਸੀ ਜਿਸ ਨੂੰ ਗੋਲੀਆਂ ਲੱਗੀਆਂ ਸੀ ਜੋ ਮ੍ਰਿਤਕ ਸਿਵਲ ਹਸਪਤਾਲ ਵਿੱਚ ਆਇਆ ਸੀ ਨਾਲ ਹੀ ਇੱਕ ਮਹਿਲਾ ਸਰਕਾਰੀ ਹਸਪਤਾਲ ਪਹੁੰਚੀ ਜੋ ਗੰਭੀਰ ਰੂਪ ਵਿੱਚ ਜਖਮੀ ਸੀ। ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆl

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.