ਤਾਜਾ ਖਬਰਾਂ
ਮੋਹਾਲੀ, 27 ਜੂਨ- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਚਲਾਈ ਗਈ ਇੱਕ ਮੁਹਿੰਮ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ISI-ਸਹਾਇਕ ਅੱਤਵਾਦੀ ਮਾਡਿਊਲ ਦਾ ਖ਼ੁਲਾਸਾ ਕੀਤਾ ਹੈ। ਇਸ ਗਿਰੋਹ ਨੂੰ ਯੂਕੇ ਅਧਾਰਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਅਧਾਰਤ ਹਰਵਿੰਦਰ ਰਿੰਦਾ ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ। SSOC ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ।
ਇਹ ਗਿਰੋਹ ਅੰਮ੍ਰਿਤਸਰ ਖੇਤਰ ਵਿੱਚ ਪੁਲਿਸ ਅਤੇ ਹੋਰ ਟਾਰਗਟਸ 'ਤੇ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਕਾਰਵਾਈ ਦੌਰਾਨ ਦੋ ਹੈਂਡ ਗ੍ਰਨੇਡ, ਇੱਕ ਗਲੋਕ ਪਿਸਤੌਲ ਅਤੇ ਹੋਰ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਰਾਮਦਾਸ, ਅੰਮ੍ਰਿਤਸਰ ਦੇ ਵਸਨੀਕ ਹਨ।
PS SSOC ਮੋਹਾਲੀ ਵਿੱਚ BNS ਅਤੇ ਵਿਸਫੋਟਕ ਪਦਾਰਥਾਂ ਸਬੰਧੀ ਐਕਟ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਚੱਲ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਂਝੇ ਤੌਰ 'ਤੇ ਸ਼ਾਂਤਮਈ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
Get all latest content delivered to your email a few times a month.