IMG-LOGO
ਹੋਮ ਪੰਜਾਬ: ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ,...

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ, ਪੁਲਿਸ ਨੇ ਕੀਤਾ ਗ੍ਰਿਫਤਾਰ..

Admin User - Jun 27, 2025 03:00 PM
IMG

ਲੁਧਿਆਣਾ: ਪਿੰਡ ਸਿੱਧਵਾਂ ਬੇਟ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਇਥੇ ਸਥਿਤ ਇੱਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਚਰਨ ਸਿੰਘ ਵੱਲੋਂ ਇਕ 10 ਸਾਲਾ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਗੰਭੀਰ ਦੋਸ਼ ਲੱਗਾ ਹੈ। ਪੁਲਿਸ ਨੇ ਗੰਭੀਰਤਾ ਦਿਖਾਉਂਦੇ ਹੋਏ ਗ੍ਰੰਥੀ ਖਿਲਾਫ ਥਾਣਾ ਸਿੱਧਵਾਂ ਬੇਟ ਵਿੱਚ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਲੜਕੀ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਬੇਟੀ ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ। ਉਥੇ ਗ੍ਰੰਥੀ ਨੇ ਲੜਕੀ ਨੂੰ ਗੁਰਦੁਆਰੇ ਦੀ ਸਫਾਈ ਕਰਨ ਲਈ ਕਿਹਾ। ਜਦੋਂ ਲੜਕੀ ਨੇ ਕੰਮ ਪੂਰਾ ਕਰ ਲਿਆ ਤਾਂ ਗ੍ਰੰਥੀ ਨੇ ਹੋਰ ਬੱਚਿਆਂ ਨੂੰ ਬਾਹਰ ਭੇਜ ਦਿੱਤਾ ਅਤੇ ਲੜਕੀ ਨੂੰ ਆਪਣੇ ਕਮਰੇ ਵਿੱਚ ਸਫਾਈ ਕਰਨ ਲਈ ਕਿਹਾ।

ਕਮਰੇ ਵਿੱਚ ਲਿਜਾ ਕੇ ਗ੍ਰੰਥੀ ਨੇ ਦਰਵਾਜ਼ਾ ਲਾਕ ਕਰ ਲਿਆ ਅਤੇ ਉਸ ਨਾਲ ਅਸ਼ਲੀਲਤਾ ਵਾਲਾ ਵਿਵਹਾਰ ਕਰਨ ਲੱਗਾ। ਹਾਲਾਂਕਿ, ਲੜਕੀ ਨੇ ਦੂਜੇ ਦਰਵਾਜ਼ੇ ਰਾਹੀਂ ਭੱਜ ਕੇ ਆਪਣੀ ਇੱਜ਼ਤ ਬਚਾਈ ਅਤੇ ਘਰ ਆ ਕੇ ਸਾਰਾ ਮਾਮਲਾ ਆਪਣੀ ਮਾਂ ਨੂੰ ਦੱਸਿਆ। ਮਾਂ ਵੱਲੋਂ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਜਿਸ 'ਤੇ ਕਾਰਵਾਈ ਕਰਦਿਆਂ ਗੁਰਚਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਕਮਲਜੀਤ ਕੌਰ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.